ਗੁਰਦੁਆਰਾ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਟਰੱਸਟ ਦੀ ਮੀਟਿੰਗ
ਸੰਜੀਵ ਬੱਬੀ
ਚਮਕੌਰ ਸਾਹਿਬ, 3 ਜਨਵਰੀ
ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਪਿੰਡ ਭੈਰੋਮਾਜਰਾ ਦੀ ਸੇਵਾ ਸੰਭਾਲ ਅਤੇ ਪ੍ਰਬੰਧ ਨੂੰ ਲੈ ਕੇ ਸੰਤ ਬਾਬਾ ਕਰਤਾਰ ਸਿੰਘ ਮਹਾਰਾਜ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਦੀ ਮੀਟਿੰਗ ਟਰੱਸਟ ਦੇ ਸੀਨੀਅਰ ਵਾਈਸ ਪ੍ਰਧਾਨ ਪਰਮਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਟਰੱਸਟ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਟਰੱਸਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਸੰਤ ਕਰਤਾਰ ਸਿੰਘ ਭੈਰੋਮਾਜਰੇ ਵਾਲਿਆਂ ਦੇ ਮੁੱਖ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦਾ ਪ੍ਰਬੰਧ ਅਤੇ ਇੱਕ ਚੈਰੀਟੇਬਲ ਹਸਪਤਾਲ ਸਮੇਤ ਇੱਕ ਅਕੈਡਮੀ ਦਾ ਪ੍ਰਬੰਧ ਵੀ ਚਲਾਇਆ ਜਾ ਰਿਹਾ ਹੈ ਪਰ ਪਿਛਲੇ ਕੁੱਝ ਸਮੇਂ ਤੋਂ ਕੁੱਝ ਵਿਅਕਤੀਆਂ ਵੱਲੋਂ ਇੱਥੋਂ ਦੇ ਪ੍ਰਬੰਧ ਅਤੇ ਮਰਿਆਦਾ ਵਿੱਚ ਅੜਿੱਕਾ ਪਾਇਆ ਜਾ ਰਿਹਾ ਹੈ। ਮਟਰਸਟ ਦੇ ਸਮੂਹ ਮੈਂਬਰਾਂ ਨੇ ਸਪੱਸ਼ਟ ਕੀਤਾ ਹੈ ਕਿ ਸੰਤ ਕਰਤਾਰ ਸਿੰਘ ਭੈਰੋਮਾਜਰੇ ਵਾਲਿਆਂ ਦੇ ਸਾਲਾਨਾ ਯਾਦਗਾਰੀ ਸਮਾਗਮ ਦਾ ਸਾਰਾ ਪ੍ਰਬੰਧ ਟਰੱਸਟ ਵਲੋਂ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਅਜੀਤ ਸਿੰਘ ਲੌਂਗੀਆਂ, ਮੇਜਰ ਜਰਨੈਲ ਸਿੰਘ, ਪਰਮਜੀਤ ਸਿੰਘ ਗਿੱਲ, ਪ੍ਰੀਤਮ ਸਿੰਘ, ਨਰਿੰਦਰ ਸਿੰਘ, ਹਰਚਰਨ ਸਿੰਘ, ਪਰਵਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਸੋਨੂੰ ਹਾਜ਼ਰ ਸਨ।
ਦੂਜੇ ਪਾਸੇ ਪਹਿਲੇ ਟਰੱਸਟ ਦੇ ਸੈਕਟਰੀ ਅਤੇ ਸਾਬਕਾ ਸਰਪੰਚ ਗੁਰਮੁੱਖ ਸਿੰਘ ਲੌਂਗੀਆਂ ਅਤੇ ਮੌਜੂਦਾ ਸਰਪੰਚ ਰਾਜਿੰਦਰ ਸਿੰਘ ਨੇ ਦੱਸਿਆ ਕਿ ਟਰੱਸਟ ਦੇ ਮੈਂਬਰ ਜਾਣ-ਬੁੱਝ ਕੇ ਪਿੰਡ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।