ਗੁਰਦੁਆਰਾ ਮਸਤੂਆਣਾ ਸਾਹਿਬ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ
ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 4 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਅੱਜ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਰਸਮੀ ਤੌਰ ਤੇ ਸ਼ੁਰੂ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਲਕੀਤ ਸਿੰਘ ਚੰਗਾਲ ਅਕਾਲੀ ਆਗੂ ਅਮਨਦੀਪ ਸਿੰਘ ਚੈਰੀ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਜੀਤ ਸਿੰਘ ਲੌਂਗੋਵਾਲ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਜਥੇਦਾਰ ਬਲਦੇਵ ਸਿੰਘ ਭੰਮਾਬੱਦੀ, ਹਰਪ੍ਰੀਤ ਸਿੰਘ ਢੀਂਡਸਾ, ਵਰਿੰਦਰਪਾਲ ਸਿੰਘ ਟੀਟੂ, ਭਗਵੰਤ ਸਿੰਘ ਲੌਂਗੋਵਾਲ, ਸਤਿਗੁਰ ਸਿੰਘ ਨਮੋਲ, ਗੁਰਜੰਟ ਸਿੰਘ ਦੁੱਗਾਂ ਹੁਰਾਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਭੁਪਿੰਦਰ ਸਿੰਘ ਗਰੇਵਾਲ ਵੱਲੋਂ ਕੀਤੇ ਮੰਚ ਸੰਚਾਲਨ ਉਪਰੰਤ ਅਕਾਲੀ ਆਗੂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਹੋਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਵੱਲੋਂ 2 ਦਸੰਬਰ ਨੂੰ ਹੋਏ ਹੁਕਮਾਂ ਤਹਿਤ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਇਹ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਪ੍ਰਕਿਰਿਆ ਨੇੜਲੇ ਪਿੰਡਾਂ ਵਿਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਣ ਸਨਮਾਨ ਬਹਾਲ ਰੱਖਿਆ ਜਾਵੇਗਾ ਅਤੇ ਉਨਾਂ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ ਨੂੰ ਦੇਖਦੇ ਹੋਏ ਇਸ ਭਰਤੀ ਮੁਹਿੰਮ ਨਾਲ ਜੁੜੀਏ।
ਇਸ ਤੋਂ ਇਲਾਵਾ ਨੇੜਲੇ ਪਿੰਡ ਉਭਾਵਾਲ ਵਿਖੇ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ। ਜਿੱਥੇ ਵੱਡੀ ਗਿਣਤੀ ਪਿੰਡ ਵਾਸੀਆਂ ਵਿੱਚ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਲਈ ਕਾਫੀ ਉਤਸਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਭ ਤੋਂ ਪਹਿਲੀ ਮੈਂਬਰਸ਼ਿਪ ਪਰਚੀ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਕੱਟੀ ਗਈ।
ਇਸ ਮੌਕੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਦਲਵੀਰ ਸਿੰਘ ਦੁੱਗਾਂ, ਗੁਰਜੰਟ ਸਿੰਘ ਬਹਾਦਰਪੁਰ, ਮੰਨੂ ਬਡਰੁੱਖਾਂ, ਮਨਪ੍ਰੀਤ ਸਿੰਘ ਗਿੱਲ, ਰਜਿੰਦਰ ਪਾਲ ਸਿੰਘ ਗੁੱਡੂ ਬਡਰੁੱਖਾਂ, ਨਰਿੰਦਰ ਸਿੰਘ ਬਹਾਦਰਪੁਰ, ਸਨੀ ਬਡਰੁੱਖਾਂ, ਲੱਕੀ ਕੁੰਨਰਾਂ, ਹਰਪਾਲ ਸਿੰਘ ਬਹਾਦਰਪੁਰ, ਸਾਬਕਾ ਸਰਪੰਚ ਪਾਲੀ ਸਿੰਘ ਕਮਲ ਉਭਾਵਾਲ ਅਤੇ ਕਮਲਪ੍ਰੀਤ ਸਿੰਘ ਸਿੱਧੂ ਮੌਜੂਦ ਸਨ।