ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਰੀੜ੍ਹ ਦੀਆਂ ਬਿਮਾਰੀਆਂ ਸਬੰਧੀ ਕੈਂਪ
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਮਾਰਚ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਸਥਾਨਕ ਕਮੇਟੀ ਵੱਲੋਂ ਸਿਹਤ ਚੈੱਕਅੱਪ ਕੈਂਪ ਬਾਲਾਜੀ ਐਕਸ਼ਨ ਮੈਡੀਕਲ ਇੰਸਟੀਚਿਊਟ ਦੇ ਸਹਿਯੋਗ ਨਾਲ ਸਪਾਈਨ ਹੈਲਥ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਸੰਗਤ ਨੇ ਮੋਢਿਆਂ, ਗਲਾ, ਪਿੱਠ ਆਦਿ ਅਤੇ ਰੀੜ੍ਹ ਦੀ ਹੱਡੀ ਨਾਲ ਜੁੜੇ ਸਾਰੇ ਕਿਸਮ ਦੇ ਟੈਸਟ ਕਰਵਾਏ ਅਤੇ ਡਾਕਟਰਾਂ ਤੋਂ ਸਲਾਹ-ਮਸ਼ਵਰਾ ਵੀ ਲਿਆ। ਇਸ ਮੌਕੇ ਹਰਮਨਜੀਤ ਸਿੰਘ, ਮਨਜੀਤ ਸਿੰਘ ਖੰਨਾ, ਪ੍ਰੀਤ ਪ੍ਰਤਾਪ ਸਿੰਘ, ਸੁੰਦਰ ਸਿੰਘ ਨਾਰੰਗ, ਡਿਸਪੈਂਸਰੀ ਦੇ ਚੇਅਰਮੈਨ ਹਰਜੀਤ ਸਿੰਘ ਰਾਜਾ ਬਖ਼ਸ਼ੀ, ਅਜੀਤ ਸਿੰਘ ਮੋਂਗਾ ਸਣੇ ਸਾਰੇ ਅਹੁਦੇਦਾਰ ਮੌਜੂਦ ਸਨ ਜਿਨ੍ਹਾਂ ਨੇ ਕੈਂਪ ਵਿੱਚ ਆਉਣ ਵਾਲੀ ਸੰਗਤ ਦੀ ਮਦਦ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਕਿਹਾ ਕਿ ਸਾਡੀ ਪੂਰੀ ਟੀਮ ਦੀ ਕੋਸ਼ਿਸ਼ ਰਹਿੰਦੀ ਹੈ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਚਾਰ-ਪ੍ਰਸਾਰ ਲਗਾਤਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸੰਗਤ ਨੂੰ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਲਈ ਗੁਰਦੁਆਰੇ ਵਿੱਚ ਚੱਲ ਰਹੀ ਡਿਸਪੈਂਸਰੀ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਚੈੱਕਅੱਪ ਅਤੇ ਇਲਾਜ ਕੀਤਾ ਜਾਂਦਾ ਹੈ। ਡਿਸਪੈਂਸਰੀ ਦੇ ਡਾਕਟਰਾਂ ਦੀ ਸਲਾਹ ’ਤੇ ਦਵਾਈਆਂ ਬਿਨਾਂ ਕਿਸੇ ਕੀਮਤ ’ਤੇ ਦਿੱਤੀਆਂ ਜਾਂਦੀਆਂ ਹਨ। ਸਮੇਂ-ਸਮੇਂ ’ਤੇ ਵੱਖ-ਵੱਖ ਹਸਪਤਾਲਾਂ ਦੇ ਨਾਲ ਮਿਲ ਕੇ ਸਿਹਤ ਜਾਂਚ ਕੈਂਪ ਵੀ ਲਗਾਏ ਜਾਂਦੇ ਹਨ। ਅੱਜ ਸਪਾਈਨ ਹੈਲਥ ਚੈੱਕਅੱਪ ਕੈਂਪ ਲਗਾਇਆ ਗਿਆ ਸੀ ਜਿਸ ਦਾ ਸੰਗਤ ਨੇ ਲਾਭ ਲਿਆ ਅਤੇ ਕਈ ਤਰ੍ਹਾਂ ਦੇ ਟੈਸਟ ਕਰਵਾ ਕੇ, ਡਾਕਟਰਾਂ ਤੋਂ ਰਾਇ ਲਈ। ਰੀੜ੍ਹ ਦੀ ਹੱਡੀ ਨਾਲ ਸਬੰਧਤ ਡਾਕਟਰਾਂ ਨੇ ਮਰੀਜ਼ਾਂ ਨੂੰ ਡਾਕਟਰੀ ਸਲਾਹ ਦਿੱਤੀ ਅਤੇ ਦਵਾਈਆਂ ਲਿਖੀਆਂ।