ਗੁਰਦੁਆਰਾ ਰਾਤਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਦਾ ਸਨਮਾਨ
03:29 AM Apr 27, 2025 IST
ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 26 ਅਪਰੈਲ
ਨਾਰਾਇਣਗੜ੍ਹ ਦੇ ਗੁਰਦੁਆਰਾ ਰਾਤਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਸੁਮਨ ਸੈਣੀ ਦਾ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸਨਮਾਨ ਤੇ ਧੰਨਵਾਦ ਕੀਤਾ। ਕੁਲਦੀਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਰਾਤਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਵੱਲੋਂ ਗੁਰਦੁਆਰੇ ਦੀ ਧਰਮਸ਼ਾਲਾ ਲਈ ਦਿੱਤੇ ਗਏ 11 ਲੱਖ ਰੁਪਏ ਲਈ ਧੰਨਵਾਦ ਕੀਤਾ ਹੈ ਅਤੇ ਮੁੱਖ ਮੰਤਰੀ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਲਗਭਗ 42 ਲੱਖ ਰੁਪਏ ਦੇ ਚੁੱਕੇ ਹਨ, ਜਿਸ ਲਈ ਉਹ ਮੁੱਖ ਮੰਤਰੀ ਨਾਇਬ ਸੈਣੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਸਕੱਤਰ ਗੁਰਜੰਟ ਸਿੰਘ, ਕੁਲਦੀਪ ਸਿੰਘ, ਭਗਤ ਸਿੰਘ, ਲਾਲ ਸਿੰਘ, ਹਰਜਿੰਦਰ ਸਿੰਘ, ਹਰਿੰਦਰ ਸਿੰਘ, ਜੱਗੀ ਸਿੰਘ, ਪ੍ਰਿਥਵੀ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
Advertisement
Advertisement