ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿੱਚ ਸਮਾਗਮ
08:05 AM May 13, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਮਈ
ਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਤੇ ਭਾਈ ਬਲਵਿੰਦਰ ਸਿੰਘ ਲਾਡੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਲਗਵਾਈ। ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਨੇ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ।
Advertisement
Advertisement