ਗੁਰਦੁਆਰਾ ਸ਼ਹੀਦ ਗੰਜ ਵਿਖੇ ਸ਼ੈੱਡ ਪਾਉਣ ਦਾ ਕਾਰਜ ਆਰੰਭ
03:06 AM Jun 14, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਜੂਨ
Advertisement
ਸਥਾਨਕ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾਉਣ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ੈੱਡ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸੰਗਤ ਨੂੰ ਮੌਸਮ ਦੀਆਂ ਮੁਸ਼ਕਲਾਂ ਤੋਂ ਬਚਾਉਣ ਅਤੇ ਸਮਾਗਮਾਂ ਲਈ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਭਾਈ ਗੁਰਇਕਬਾਲ ਸਿੰਘ ਨੇ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਇਸ ਕਾਰਜ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ।
Advertisement