ਗੁਰਦੁਆਰਾ ਸਿੰਘ ਸਭਾ ’ਚ ਲਿਫਟ ਲਾਈ
04:44 AM Jul 06, 2025 IST
ਨਵੀਂ ਦਿੱਲੀ (ਪੱਤਰ ਪ੍ਰੇਰਕ): ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ ਵਿੱਚ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰੇ ਅੰਦਰ ਨਵੀਂ ਲਿਫਟ ਦਾ ਉਦਘਾਟਨ ਕੀਤਾ ਗਿਆ। ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰੇ ਅੰਦਰ ਗੁਰੂ ਨਾਨਕ ਦੇਵ ਡਿਸਪੈਂਸਰੀ ਚੱਲ ਰਹੀ ਹੈ ਅਤੇ ਇੱਥੇ ਆਉਣ ਵਾਲੇ ਬਜ਼ੁਰਗਾਂ ਨੂੰ ਪ੍ਰੇਸ਼ਾਨ ਹੋਣ ਕਰਕੇ ਇਹ ਨਵੀਂ ਲੈਫਟ ਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਿਫਟ ਦੀ ਕੀਮਤ 11.20 ਲੱਖ ਦੇ ਕਰੀਬ ਹੈ। ਇਸ ਮੌਕੇ ਸੁੰਦਰ ਸਿੰਘ ਨਾਰੰਗ, ਪ੍ਰੀਤ ਪ੍ਰਤਾਪ ਸਿੰਘ, ਸਤਨਾਮ ਸਿੰਘ ਬਜਾਜ, ਕੁਲਦੀਪ ਸਿੰਘ ਸੇਠੀ, ਹਰਬੰਸ ਸਿੰਘ ਭਾਟੀਆ, ਹਰਨਾਮ ਸਿੰਘ, ਅਜੀਤ ਸਿੰਘ ਮੌਂਗਾ ਅਤੇ ਜਸਵੰਤ ਸਿੰਘ ਹਾਜ਼ਰ ਸਨ। ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਡਿਸਪੈਂਸਰੀ ਵਿੱਚ ਮਰੀਜ਼ਾਂ ਦੀ ਤਾਦਾਦ ਵਧ ਰਹੀ ਹੈ ਇਸੇ ਕਰਕੇ ਉੱਥੇ ਹੋਰ ਸਹੂਲਤਾਂ ਦੀ ਲੋੜ ਨੂੰ ਦੇਖਦੇ ਹੋਏ ਪ੍ਰਬੰਧ ਕੀਤੇ ਜਾ ਰਹੇ ਹਨ।
Advertisement
Advertisement