ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਮਾਗਮ
05:56 AM May 12, 2025 IST
ਪਟਿਆਲਾ (ਸਰਬਜੀਤ ਸਿੰਘ ਭੰਗੂ): ਗੁਰਦੁਆਰਾ ਸ੍ਰੀ ਦੂਖਨਿਵਾਰਨਸਾਹਿਬ ਵਿਖੇ ਮੈਨੇਜਰ ਭਾਗ ਸਿੰਘ ਰਾਜਪੁਰਾ ਦੀ ਦੇਖ-ਰੇਖ ਹੇਠਾਂ ਗੁਰੂ ਅਮਰਦਾਸ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਖਾਸ ਕਰਕੇ ਭਾਰਤ-ਪਾਕਿ ਜੰਗ ਦੇ ਹਵਾਲੇ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਭਾਈ ਜਸਵਿੰਦਰ ਸਿੰਘ ਦੇ ਹਜ਼ੂਰੀ ਕੀਰਤਨੀ ਜਥੇ ਨੇ ਕੀਰਤਨ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਜੀ ਜੀਵਨ ਸੇਵਾ ਨੂੰ ਸਮਰਪਿਤ ਰਿਹਾ ਹੈ, ਜਿਨ੍ਹਾਂ ਨੇ ਗੋਇੰਦਵਾਲ ਸਾਹਿਬ ਨੂੰ ਸਿੱਖੀ ਦਾ ਅਹਿਮ ਕੇਂਦਰ ਬਣਾਇਆ।
Advertisement
Advertisement