ਗੁਰਬਾਣੀ ਦੇ ਸ਼ੁੱਧ ਉਚਾਰਨ ਲਈ ਸਿਖਲਾਈ 17 ਤੋਂ
05:30 AM Mar 14, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 13 ਮਾਰਚ
ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਚ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦੇ ਅਰਥ ਅਤੇ ਸ਼ੁਧ ਉਚਾਰਣ ਦੀ ਸਿਖਲਾਈ ਲਈ 17 ਤੋਂ 21 ਮਾਰਚ ਤਕ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਨੌਜਵਾਨ ਸੇਵਕ ਸਭਾ ਦੇ ਬੁਲਾਰੇ ਭਗਵੰਤ ਸਿੰਘ ਖਾਲਸਾ ਨੇ ਦਿੰਦਿਆਂ ਦੱਸਿਆ ਕਿ ਪੰਥ ਵਿਦਵਾਨ ਗਿਆਨੀ ਸਾਹਿਬ ਸਿੰਘ ਇਸ ਦੌਰਾਨ ਪੰਜ ਦਿਨ ਰੋਜ਼ਾਨਾ ਰਾਤੀਂ 7.45 ਤੋਂ 8.45 ਤੱਕ ਜਮਾਤਾਂ ਲਗਾਉਣਗੇ। ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਇਨ੍ਹਾਂ ਜਮਾਤਾਂ ਵਿੱਚ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਪੰਜ ਰੋਜ਼ਾ ਸਿਖਲਾਈ ਕੈਂਪ ਦਾ ਨੌਜਵਾਨਾਂ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਮਾਤਾਂ ਵਿੱਚ ਹਿੱਸਾ ਲੈਣ ਵਾਲਿਆਂ ਲਈ ਰਾਤ ਠਹਿਰਣ ਤੇ ਖਾਣੇ ਦਾ ਪ੍ਰਬੰਧ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ।
Advertisement
Advertisement