ਗੁਰਮਤਿ ਪ੍ਰਚਾਰ ਲਈ ਗੱਡੀ ਭੇਟ
05:25 AM Apr 13, 2025 IST
ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 12 ਅਪਰੈਲ
ਗੁਰਦੁਆਰਾ ਸਾਹਿਬ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਢਾਡੀ ਜਥਿਆਂ ਵੱਲੋਂ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਮੈਡੀਕਲ ਕੈਂਪ ਲਗਾਇਆ ਗਿਆ ਜਿਸ ’ਚ 150 ਦੇ ਕਰੀਬ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਗੁਰਦੁਆਰਾ ਮਾਤਾ ਭੋਲੀ ਕੌਰ ਦੇ ਪ੍ਰਬੰਧਕਾਂ ਨੂੰ ਗੁਰਮਤਿ ਪ੍ਰਚਾਰ ਲਈ ਬੀਬੀ ਸੁਖਪਾਲ ਕੌਰ ਪਤਨੀ ਥਾਣੇਦਾਰ ਜਾਗਰ ਸਿੰਘ ਸੰਗਰੂਰ ਵੱਲੋਂ ਗੱਡੀ ਭੇਟ ਕੀਤੀ ਗਈ।
Advertisement
Advertisement