ਗੁਰਮਤਿ ਸਮਾਗਮ ਦਾ ਪੋਸਟਰ ਜਾਰੀ
ਘਨੌਲੀ: ਇੱਥੋਂ ਨੇੜਲੇ ਪਿੰਡ ਥਲੀ ਖੁਰਦ ਵਿੱਚ 24ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰਜੀਤ ਸਿੰਘ ਸੋਨਾ ਨੇ ਦੱਸਿਆ ਕਿ 12 ਜਨਵਰੀ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਚਰਨ ਸਿੰਘ ਆਲਮਗੀਰ, ਗੁਰਦੇਵ ਸਿੰਘ ਕੋਨਾ ਤੇ ਜਤਿੰਦਰ ਸਿੰਘ ਬੈਂਸ ਦੇ ਢਾਡੀ ਜਥਿਆਂ ਤੋਂ ਇਲਾਵਾ ਬੀਬੀ ਚਰਨਜੀਤ ਕੌਰ ਥਲੀ ਖੁਰਦ ਦੇ ਜਥੇ ਦੁਆਰਾ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਹਰਿੰਦਰ ਸਿੰਘ, ਨਿਰਮਲ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ, ਹਰਨੇਕ ਸਿੰਘ, ਤਰਲੋਚਨ ਸਿੰਘ, ਸਰਬਜੀਤ ਸਿੰਘ ਅਤੇ ਦੀਦਾਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
ਸਾਬਕਾ ਮੰਤਰੀ ਵੱਲੋਂ ਭਾਈ ਜਸਵਿੰਦਰ ਸਿੰਘ ਦਾ ਸਨਮਾਨ
ਫਤਹਿਗੜ੍ਹ ਸਾਹਿਬ: ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸੂਬਾ ਪ੍ਰਧਾਨ ਮੁਨੀਸ਼ ਵਰਮਾ, ਹਰਦੀਪ ਸਿੰਘ ਧੀਮਾਨ ਸਰਹਿੰਦ, ਸੁਖਦੇਵ ਗਾਬਾ ਸਰਹਿੰਦ, ਸੁਖਵਿੰਦਰ ਪੱਪੀ ਸਰਹਿੰਦ ਅਤੇ ਸੁਖਵਿੰਦਰ ਸਿੰਘ ਬ੍ਰਾਹਮਣ ਮਾਜਰਾ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਸ੍ਰੀ ਹਰਿਮੰਦਿਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਦੀਆਂ ਧਾਰਮਿਕ ਅਤੇ ਮਨੁੱਖਤਾ ਨੂੰ ਕਥਾ ਰਾਹੀਂ ਦਿਤੀਆਂ ਵਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖ ਕੇ ਸਨਮਾਨ ਕੀਤਾ। ਉਨ੍ਹਾਂ ਨੂੰ ਸ੍ਰੀ ਸਾਹਿਬ, ਸਿਰਪਾਓ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਫੋਟੋ ਭੇਟ ਕੀਤੀ ਗਈ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਬੁੱਢਾ ਦਲ ਛਾਉਣੀ ਅਗੌਲ ਦਾ ਸਨਮਾਨ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ
ਅਮਲੋਹ: ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰੋੜਾ ਮੈਡੀਕਲ ਸਟੋਰ ਅਮਲੋਹ ਵੱਲੋਂ ਕੜੀ-ਚੌਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਗੁਰਦੀਪ ਸਿੰਘ, ਹਰਦੀਪ ਸਿੰਘ, ਅਜੀਤਪਾਲ ਸਿੰਘ, ਹਨੀ ਲੱਖੇ ਵਾਲਾ, ਅਸ਼ੋਕ ਕੁਮਾਰ ਅਤੇ ਹਰਮੀਤ ਸਿੰਘ ਨੇ ਸੇਵਾ ਕੀਤੀ ਅਤੇ ਵੱਡੀ ਗਿਣਤੀ ਵਿਚ ਰਾਹਗੀਰਾਂ ਨੇ ਲੰਗਰ ਛਕਿਆ। -ਪੱਤਰ ਪ੍ਰੇਰਕ