ਗੁਰਮਤਿ ਸਮਾਗਮ ਭਲਕ ਤੋਂ
04:58 AM Mar 11, 2025 IST
ਪੱਤਰ ਪ੍ਰੇਰਕ
Advertisement
ਧਾਰੀਵਾਲ, 10 ਮਾਰਚ
ਨਾਨਕਸ਼ਾਹੀ ਸਿੱਖ ਸੇਵਾ ਸੁਸਾਇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਕ ਇੱਕ ਚੇਤ ਨਵੇਂ ਸਾਲ ਦੀ ਆਮਦ 'ਤੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ 12 ਮਾਰਚ ਤੋਂ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਦੌਰਾਨ ਜਥੇਬੰਦੀ ਦੇ ਸਰਪਰਸਤ ਜਥੇਦਾਰ ਨਿਰਵੈਰ ਸਿੰਘ, ਮੁੱਖ ਸੇਵਾਦਾਰ ਬਲਦੇਵ ਸਿੰਘ ਨਿਮਾਣਾ ਨੇ ਦੱਸਿਆ ਕਿ 12 ਤੇ 13 ਮਾਰਚ ਕੀਰਤਨ ਸਮਾਗਮ ਹੋਵੇਗਾ ਜਿਸ ਵਿੱਚ ਨਿਸ਼ਕਾਮ ਕੀਰਤਨੀ ਜਥਾ ਡਾ. ਸ਼ਿਵ ਸਿੰਘ ਗੁਰਦਾਸਪੁਰ ਵਾਲੇ ਤੇ ਹੋਰ ਜਥੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਉਪਰੰਤ ਰਾਤ 12 ਵਜੇ ਤੋਂ ਬਾਅਦ ਨਵੇਂ ਸਾਲ ਦੀ ਆਮਦ ’ਤੇ ਆਤਿਸ਼ਬਾਜ਼ੀ ਕੀਤੀ ਜਾਏਗੀ।
Advertisement
Advertisement