ਗੁਰੂਘਰਾਂ ਵਿੱਚ ਗੁਰਬਾਣੀ ਕੀਰਤਨ ਸਮਾਗਮ
ਲੁਧਿਆਣਾ, 2 ਜਨਵਰੀ
ਵੱਖ ਵੱਖ ਗੁਰੂਘਰਾਂ ਵਿੱਚ ਅੱਜ ਕੀਰਤਨ ਸਮਾਗਮ ਹੋਏ ਜਿਨ੍ਹਾਂ ਵਿੱਚ ਭਾਰੀ ਗਿਣਤੀ ’ਚ ਪੁੱਜੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ। ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿੱਚ ਹੋਏ ਕੀਰਤਨ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਰਣਜੀਤ ਸਿੰਘ ਦੇ ਜਥੇ ਤੋਂ ਇਲਾਵਾ ਭਾਈ ਸਰਵਣ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਗੁਰਬਾਣੀ ਸ਼ਬਦ ਕੀਰਤਨ ਦੀ ਸੇਵਾ ਨਿਭਾਈ। ਇਸ ਮਗਰੋਂ ਗੁਰਦੁਆਰਾ ਸਾਹਿਬ ਦੇ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ। ਇਸ ਮੌਕੇ ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਅਰਜਨ ਸਿੰਘ ਚੀਮਾ, ਸੁਰਜੀਤ ਸਿੰਘ ਮਠਾੜੂ, ਮੋਹਨ ਸਿੰਘ ਚੌਹਾਨ, ਸਵਰਨ ਸਿੰਘ ਮਹੌਲੀ, ਪ੍ਰੀਤਮ ਸਿੰਘ ਮਣਕੂ ਅਤੇ ਦਵਿੰਦਰ ਸਿੰਘ ਸਿੱਬਲ ਵੀ ਹਾਜ਼ਰ ਸਨ।
ਇਸੇ ਤਰ੍ਹਾਂ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਪ੍ਰੇਰਣਾ ਸਦਕਾ ਖਾਲਸਾ ਫ਼ਰਨੀਚਰ ਪ੍ਰੀਵਾਰ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਮੁਕਤਸਰ ਸਾਹਿਬ, ਭਾਈ ਸੁਖਪ੍ਰੀਤ ਸਿੰਘ ਅੰਮ੍ਰਿਤਸਰ, ਭਾਈ ਸਤਿੰਦਰਪਾਲ ਸਿੰਘ ਅਤੇ ਭਾਈ ਅਜਮੇਰ ਸਿੰਘ ਖੰਨੇ ਵਾਲਿਆਂ ਨੇ ਕੀਰਤਨ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਸੰਗਤ ਨੂੰ ਜਿੱਥੇ ਨਵੇਂ ਸਾਲ ਦੀ ਆਮਦ ਤੇ ਵਧਾਈ ਦਿੱਤੀ ਉੱਥੇ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਸਮਾਗਮ ਦੇ ਮੁੱਖ ਪ੍ਰਬੰਧਕ ਹਰਪਾਲ ਸਿੰਘ ਖਾਲਸਾ ਸਮੇਤ ਕੀਰਤਨੀ ਜੱਥਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਡੀਐਸ ਚਾਵਲਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਸਰਬਜੀਤ ਸਿੰਘ ਛਾਪਾ, ਅਵਤਾਰ ਸਿੰਘ ਮਿੱਢਾ, ਹਰਜੀਤ ਕੌਰ, ਰਸਨੀਤ ਕੌਰ ਵੀ ਹਾਜ਼ਰ ਸਨ।