ਗੁਰੂਧਾਮਾਂ ਦਾ ਪ੍ਰਬੰਧ ਸਰਕਾਰ ਹਵਾਲੇ ਕਰਨ ਦਾ ਦੋਸ਼
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਖ਼ਤਮ ਹੋਣ ਬਾਅਦ ਜ਼ਿਲ੍ਹਾ ਡੈਲੀਗੇਟ ਮੀਟਿੰਗ ਗੁਰਦੁਆਰਾ ਸਾਹਿਬ ਵਿੱਚ ਹੋਈ। ਮੀਟਿੰਗ ਨੂੰ ਜ਼ਿਲ੍ਹਾ ਆਬਜ਼ਰਵਰ ਬਿਕਰਮਜੀਤ ਸਿੰਘ ਖਾਲਸਾ, ਆਬਜ਼ਰਵਰ ਪਰਮਜੀਤ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਪਾਰਟੀ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਅਤੇ ਮੈਬਰ ਅਵਤਾਰ ਸਿੰਘ ਰਿਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਧੜੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦਾ ਨਾਂ ਵਰਤ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਮਨਪ੍ਰੀਤ ਸਿੰਘ ਇਯਾਲੀ ਤੇ ਉਨ੍ਹਾਂ ਧੜੇ ’ਤੇ ਗੁਰੂਧਾਮਾਂ ਦਾ ਪ੍ਰਬੰਧ ਸਰਕਾਰ ਹਵਾਲੇ ਕਰਨ ਦੇ ਯਤਨ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਖਾਲਸਾ ਅਤੇ ਢਿੱਲੋਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਮਛਰਾਈ, ਹਰਬੰਸ ਸਿੰਘ ਬਡਾਲੀ, ਪ੍ਰਦੀਪ ਸਿੰਘ ਕਲੌੜ, ਕੁਲਦੀਪ ਸਿੰਘ ਮੁੱਢੜੀਆ, ਬਲਵੰਤ ਸਿੰਘ ਘੁੱਲੂਮਾਜਰਾ, ਅਮਨਪਾਲ ਸਿੰਘ ਨਾਨਹੇੜੀ, ਸੁਖਬੀਰ ਕੌਰ ਸੁਹਾਵੀ, ਡਾ. ਜਗਦੀਪ ਰਾਣਾ, ਕੁਲਵਿੰਦਰ ਸਿੰਘ ਬਿਲਾਸਪੁਰ, ਡਾ. ਅਰੁਜਨ ਸਿੰਘ ਅਮਲੋਹ, ਕੈਪਟਨ ਜਸਵੰਤ ਸਿੰਘ ਬਾਜਵਾ, ਕੌਸਲਰ ਸੋਮਨਾਥ ਅਜਨਾਲੀ, ਨਿਰਮਲ ਗਿਰ ਅਤੇ ਯੂਥ ਆਗੂ ਕੰਵਲਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।