ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਅਮਰਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

05:54 AM May 12, 2025 IST
featuredImage featuredImage
ਸੰਗਰੂਰ ’ਚ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
ਬੀਰਇੰਦਰ ਸਿੰਘ ਬਨਭੌਰੀ/ਗੁਰਦੀਪ ਸਿੰਘ ਲਾਲੀ
Advertisement

ਸੰਗਰੂਰ, 11 ਮਈ

ਇੱਥੇ ਗੁਰਦੁਆਰਾ ਗੁਰੂ ਨਾਨਕਪੁਰਾ ਵਿਖੇ ਬੀਬੀ ਭਾਨੀ ਜੀ ਸੇਵਾ ਭਲਾਈ ਕੇਂਦਰ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰੂ ਅਮਰਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਗਜੀਤ ਸਿੰਘ ਸਰਨਾ, ਹਰਭਜਨ ਸਿੰਘ ਭੱਟੀ, ਅਰਵਿੰਦਰ ਪਾਲ ਸਿੰਘ ਪਿੰਕੀ, ਗੁਰਮੀਤ ਕੌਰ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਦੀ ਆਰੰਭਤਾ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਉਪਰੰਤ ਸੁਸਾਇਟੀ ਸੇਵਕ ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਗੁਰਿੰਦਰ ਵੀਰ ਸਿੰਘ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਗਿਆ।

Advertisement

ਭਾਈ ਗੁਰਿੰਦਰ ਸਿੰਘ ਗੁਜਰਾਲ ਨੇ ਸ਼ਬਦ ਵਿਆਖਿਆ ਕੀਤੀ। ਸੁਸਾਇਟੀ ਵੱਲੋਂ ਬੀਬੀ ਭਾਨੀ ਸੇਵਾ ਭਲਾਈ ਕੇਂਦਰ ਦੀ ਪ੍ਧਾਨ ਬੀਬੀ ਬਲਜਿੰਦਰ ਕੌਰ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ, ਅਰਵਿੰਦਰ ਪਾਲ ਸਿੰਘ, ਸਵਰਨ ਕੌਰ, ਗੁਰਮੀਤ ਕੌਰ ਨੇ ਸਿਰੋਪਾਓ ਅਤੇ ਮੋਮੈਂਟੋ ਦੇ ਕੇ ਸਨਮਾਨਿਆ।

ਇਸ ਮੌਕੇ ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ, ਹਰਿੰਦਰ ਵੀਰ ਸਿੰਘ ਭਾਈ ਘਨ੍ਹਈਆ ਜੀ ਸੇਵਾ ਦਲ, ਪਰਮਜੀਤ ਸਿੰਘ ਸੋਬਤੀ, ਗੁਰਜੰਟ ਸਿੰਘ, ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ, ਗੁਰਮੀਤ ਸਿੰਘ ਖ਼ਜ਼ਾਨਚੀ ਗੁਰਦੁਆਰਾ ਸਾਹਿਬ ਸੰਤ ਪੁਰਾ, ਵਰਿੰਦਰਜੀਤ ਸਿੰਘ ਬਜਾਜ, ਹਰਜੀਤ ਸਿੰਘ ਢੀਂਗਰਾ, ਹਰਜੀਤ ਸਿੰਘ ਪਾਹਵਾ, ਮਹਿੰਦਰ ਸਿੰਘ ਬਜਾਜ, ਜਸਪ੍ਰੀਤ ਸਿੰਘ , ਬਲਵਿੰਦਰ ਸਿੰਘ, ਕੁਲਜੀਤ ਸਿੰਘ, ਅਮਰੀਕ ਕੌਰ, ਸੁਰਿੰਦਰ ਕੌਰ, ਹਰਵਿੰਦਰ ਕੌਰ ਇਸਤਰੀ ਕੌਂਸਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਕੁਲਦੀਪ ਕੌਰ, ਹਰਬੰਸ ਕੌਰ ਅਤੇ ਅਮਰਜੀਤ ਕੌਰ ਨੇ ਵੱਖ ਵੱਖ ਸੰਸਥਾਵਾਂ ਵੱਲੋਂ ਸ਼ਮੂਲੀਅਤ ਕੀਤੀ। ਸੁਸਾਇਟੀ ਸਕੱਤਰ ਚਰਨਜੀਤ ਪਾਲ ਸਿੰਘ ਨੇ ਸਹਿਯੋਗੀਆਂ ਅਤੇ ਸੰਗਤ ਦਾ ਧੰਨਵਾਦ ਕੀਤਾ ਅਤੇ ਸੁਸਾਇਟੀ ਦੇ ਅਗਲੇਰੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ।

Advertisement