ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ
05:57 AM May 31, 2025 IST
ਪਠਾਨਕੋਟ (ਪੱਤਰ ਪ੍ਰੇਰਕ): ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਵਿੱਚ ਗੁਰੂ ਅਰਜਨ ਦੇਵ ਦਾ 419ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਭਾਈ ਮਨਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ 280 ਮਰੀਜ਼ਾਂ ਦਾ ਚੈਕਅੱਪ ਕਰਕੇ ਮੁਫਤ ਦਵਾਈਆਂ ਦਿੱਤੀਆਂ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਇਸੇ ਤਰ੍ਹਾਂ ਪਠਾਨਕੋਟ ਸ਼ਹਿਰ ਦੇ ਗਾੜੀ ਅਹਾਤਾ ਚੌਕ ਵਿੱਚ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਨਿਰਮਲ ਸਿੰਘ ਪੱਪੂ, ਸਾਹਿਲ ਕੁਮਾਰ, ਬੀਨੂ, ਅਜੇ ਕੁਮਾਰ ਹਾਜ਼ਰ ਸਨ। ਇਸ ਦੇ ਇਲਾਵਾ ਗੁਰਦੁਆਰਾ ਮਾਡਲ ਟਾਊਨ ਅਤੇ ਸੈਨਿਕ ਗੁਰਦੁਆਰਾ ਅਬਰੋਲ ਨਗਰ ਵਿਖੇ ਵੀ ਘੁੰਗਣੀਆਂ ਦਾ ਪ੍ਰਸ਼ਾਦ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਦ ਕਿ ਸੁਜਾਨਪੁਰ ਦੇ ਗੁਰਦੁਆਰਾ ਬਾਬਾ ਸ਼੍ਰੀ ਚੰਦ ਵਿੱਚ ਕੁਲਵੰਤ ਸਿੰਘ ਯੂਐਸਏ ਅਤੇ ਕ੍ਰਿਪਾਲ ਸਿੰਘ ਦੀ ਅਗਵਾਈ ਵਿੱਚ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਲੰਗਰ ਅਤੇ ਛਬੀਲ ਵੀ ਲਗਾਈ ਗਈ।
Advertisement
Advertisement
Advertisement