ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

05:49 AM May 31, 2025 IST
featuredImage featuredImage
ਹਰਿਮੰਦਰ ਸਾਹਿਬ ’ਚ ਸੰਗਤ ਨੂੰ ਠੰਢੇ-ਮਿੱਠੇ ਜਲ ਦੀ ਛਬੀਲ ਵਰਤਾਉਂਦੇ ਹੋਏ ਸੇਵਾਦਾਰ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਮਈ
ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚੀਫ਼ ਖ਼ਾਲਸਾ ਦੀਵਾਨ ਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਸੰਗਤ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਈ।
ਇਸ ਸਬੰਧ ਵਿੱਚ ਹਰਿਮੰਦਰ ਸਾਹਿਬ ਸਣੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਵਿੱਚ ਆਖਿਆ ਕਿ ਸਮੁੱਚੀ ਕੌਮ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਸੇਧ ਅਤੇ ਪ੍ਰੇਰਨਾ ਲੈਣੀ ਚਾਹੀਦੀ। ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਅਰਜਨ ਦੇਵ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਨੇ ਸੰਗਤ ਨੂੰ ਸ਼ਬਦ ਨਾਲ ਜੋੜਿਆ। ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਦੀ ਅਜਿਹੀ ਪ੍ਰੇਰਨਾ ਦਿੱਤੀ, ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਹੋਰ ਨਹੀਂ ਮਿਲਦੀ। ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧ ਵਿੱਚ ਇੱਥੇ ਗੁਰਦੁਆਰਾ ਰਾਮਸਰ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਗੁਰਮਤਿ ਸਮਾਗਮ ਸਮੇਂ ਸੱਚਖੰਡ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਹਰਿਮੰਦਰ ਸਾਹਿਬ, ਗੁਰਦੁਆਰਾ ਰਾਮਸਰ ਸਾਹਿਬ ਸਣੇ ਹੋਰ ਗੁਰਧਾਮਾਂ ’ਤੇ ਮਥਾ ਟੇਕਿਆ।

Advertisement

ਦੋ ਵਾਰ ਮਨਾਇਆ ਜਾਵੇਗਾ ਸ਼ਹੀਦੀ ਪੁਰਬ

ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚੱਲਦਿਆਂ ਗੁਰੂ ਸਾਹਿਬ ਦਾ ਸ਼ਹੀਦੀ ਦਿਵਸ ਇਸ ਵਾਰ ਵੀ ਦੋ ਵਾਰ ਮਨਾਇਆ ਜਾ ਰਿਹਾ ਹੈ। ਮੂਲ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਪਾਕਿਸਤਾਨ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸ਼ਹੀਦੀ ਪੁਰਬ 16 ਜੂਨ ਨੂੰ ਮਨਾਇਆ ਜਾਵੇਗਾ ਜਦੋਂਕਿ ਭਾਰਤ ਵਿੱਚ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਇਹ ਸ਼ਹੀਦੀ ਪੁਰਬ ਅੱਜ 30 ਮਈ ਨੂੰ ਮਨਾਇਆ ਗਿਆ ਹੈ। ਕੈਲੰਡਰ ਵਿਵਾਦ ਕਾਰਨ ਕਈ ਸਾਲਾਂ ਤੋਂ ਸ਼੍ੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਵੀ ਪਾਕਿਸਤਾਨ ਸਿੱਖ ਗੁਰਧਾਮਾਂ ਵਾਸਤੇ ਨਹੀਂ ਜਾ ਰਿਹਾ।

Advertisement
Advertisement