ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ
05:52 AM May 30, 2025 IST
ਜਲੰਧਰ: ਗੁਰੂ ਅਰਜਨ ਦੇਵ ਦੀ ਸ਼ਹੀਦੀ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਸੰਸਥਾ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਖਿੱਚੀਪੁਰ ਵਿੱਚ ਗੁਰਮਤਿ ਸਮਾਗਮ ਕੀਤਾ ਗਿਆ। ਇਹ ਸਮਾਗਮ ਸਵੇਰ ਦੀ ਅਰਦਾਸ ਦੌਰਾਨ ਅਕਾਲ ਅਕੈਡਮੀ ਖਿੱਚੀਪੁਰ ਦੇ ਪ੍ਰਿੰਸੀਪਲ ਸੁਨੀਤਾ ਕਪਿਲ ਅਤੇ ਗੁਰਮਤਿ ਅਧਿਆਪਕ ਪਰਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਗੁਰੂ ਅਰਜਨ ਦੇਵ ਦੇ ਜੀਵਨ ’ਤੇ ਅਧਾਰਿਤ ਆਪਣੀ ਕਵਿਤਾ, ਕਵੀਸ਼ਰੀ ਅਤੇ ਸ਼ਬਦ ਪੇਸ਼ ਕੀਤੇ। ਇਸ ਸਮਾਗਮ ਵਿੱਚ ਅਕੈਡਮੀ ਦੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵਿੱਚ ਸ਼ਿਰਕਤ ਕੀਤੀ। ਅੰਤ ਵਿੱਚ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ’ਤੇ ਚੱਲਦਿਆਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਆਪਣੇ ਜੀਵਨ ਨੂੰ ਅਰਥਪੂਰਨ ਬਣਾਉਣਾ ਚਾਹੀਦਾ ਹੈ। -ਪੱਤਰ ਪ੍ਰੇਰਕ
Advertisement
Advertisement
Advertisement