ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ
04:11 AM May 30, 2025 IST
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਚ ਸਿੱਖ ਕੌਮ ਦੇ ਪਹਿਲੇ ਸ਼ਹੀਦ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜ ਗੁਰਮਤਿ ਸਮਾਗਮਾਂ ਦੀ ਲੜੀ ਚੰਲ ਰਹੀ ਹੈ। ਇਸ ਤਹਿਤ ਅੱਜ ਚੌਥੇ ਸਮਾਗਮ ਵਿਚ ਭਾਈ ਅਮਨਦੀਪ ਸਿੰਘ ਲੁਧਿਆਣਾ ਵਾਲੇ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਸੁਣਾ ਨਿਹਾਲ ਕੀਤਾ। ਉਨਾਂ ਨੇ ਨੌਜੁਆਨ ਪੀੜੀ ਨੂੰ ਅੱਜ ਦੇ ਆਧੁਨਿਕ ਯੁੱਗ ਵਿਚ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਤੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਕਿਹਾ। ਵੱਡੀ ਗਿਣਤੀ ਵਿਚ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਨਿਵਾਇਆ ਤੇ ਕੀਰਤਨ ਦਾ ਅਨੰਦ ਮਾਣਿਆ। ਭਾਈ ਗੁਰਜੋਤ ਸਿੰਘ ਤੇ ਹਜੂਰੀ ਰਾਗੀ ਗੁਰਦੁਆਰਾ ਸਾਹਿਬ ਭਾਈ ਪਵਨਦੀਪ ਸਿੰਘ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਪੰਥ ਵਿਦਵਾਨ ਤੇ ਕਥਾ ਵਾਚਕ ਗਿਆਨੀ ਸਾਹਿਬ ਸਿੰਘ ਜੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ।
Advertisement
Advertisement