ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਵੀ ਦਰਬਾਰ
ਤਰਨ ਤਾਰਨ, 1 ਜੂਨ
ਸਥਾਨਕ ਪੰਜਾਬੀ ਸਾਹਿਤ ਸਭਾ ਅਤੇ ਸੱਭਿਆਚਾਰਕ ਕੇਂਦਰ ਵੱਲੋਂ ਅੱਜ ਇੱਥੋਂ ਦੀ ਭਾਈ ਮੋਹਨ ਸਿੰਘ ਵੈਦ ਯਾਦਗਾਰੀ ਲਾਇਬਰੇਰੀ ਵਿੱਚ ਸਾਹਿਤਕਾਰਾਂ ਦੀ ਇਕ ਇਕੱਤਰਤਾ ਕਰਕੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ-ਪ੍ਰਸਾਰ ਲਈ ਸਾਰਥਿਕ ਉਪਰਾਲੇ ਜਾਰੀ ਰੱਖਣ ਦੀ ਵਿਉਂਤਬੰਦੀ ਕੀਤੀ ਗਈ|
ਇਸ ਮੌਕੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇਕ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਬਲਬੀਰ ਸਿੰਘ ਬੇਲੀ, ਬਲਬੀਰ ਸਿੰਘ ਭੈਲ, ਦੀਦਾਰ ਸਿੰਘ ਲਾਇਬ੍ਰੇਰੀਅਨ, ਅਵਤਾਰ ਸਿੰਘ ਗੋਇੰਦਵਾਲ, ਕਾਕਾ ਨਕਸ਼ਦੀਪ ਸਿੰਘ, ਅਜੀਤ ਸਿੰਘ ਨਬੀਪੁਰ ,ਕਰਮ ਸਿੰਘ ਮਾਹਲਾ, ਸਕੱਤਰ ਸਿੰਘ ਤੇਜਾ ਸਿੰਘ ਵਾਲਾ, ਗੁਰਿੰਦਰ ਸਿੰਘ ਪ੍ਰੈੱਸ ਵਾਲੇ, ਗੁਰਮੀਤ ਸਿੰਘ ਨੂਰਦੀ, ਸੁਖਵਿੰਦਰ ਸਿੰਘ ਖਾਰਾ, ਕਸ਼ਮੀਰ ਸਿੰਘ ਭੋਲਾਪੰਛੀ, ਜਸਬੀਰ ਸਿੰਘ ਝਬਾਲ, ਬਲਬੀਰ ਸਿੰਘ ਕੋਟ ਧਰਮ ਚੰਦ ਅਤੇ ਜਸਪਾਲ ਸਿੰਘ ਕੋਟ ਧਰਮਚੰਦ ਨੇ ਆਪਣੀਆਂ ਕਾਵਿ ਰਚਨਾਵਾਂ ਸਰੋਤਿਆਂ ਦੇ ਰੂ-ਬ-ਰੂ ਕੀਤੀਆਂ।
ਕਾਕਾ ਨਕਸ਼ਦੀਪ ਸਿੰਘ ਵੀ ਕਾਵਿ ਉਚਾਰਨ ਸ਼ੈਲੀ ਦੀ ਵਿਲੱਖਣਤਾ ਕਰਕੇ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕੇਂਦਰ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਸਾਹਿਤ ਦੀ ਰਚਨਾ ਕਰਦਿਆਂ ਸਮਾਜਿਕ ਸਰੋਕਾਰਾਂ ਨੂੰ ਪਰਮ ਅਗੇਤ ਦੇਣ ਦੀ ਅਪੀਲ ਕੀਤੀ। ਇਕੱਤਰਤਾ ਵਿੱਚ ਸਾਹਿਤਕਾਰ ਗੁਰਮੀਤ ਸਿੰਘ ਨੂਰਦੀ ਦੀ ਧਰਮ ਪਤਨੀ ਬਲਵਿੰਦਰ ਕੌਰ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।