ਗੁਰੂ ਅਰਜਨ ਦੇਵ ਨੂੰ ਸਮਰਪਿਤ ਹਾਫ ਮੈਰਾਥਨ ਦੌੜ ਕਰਵਾਈ
05:40 AM May 31, 2025 IST
ਤਰਨ ਤਾਰਨ (ਪੱਤਰ ਪ੍ਰੇਰਕ): ਸੰਪਰਦਾ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਬਾਬਾ ਸੁੱਖਾ ਸਿੰਘ ਦੀ ਸਰਪ੍ਰਸਤੀ ਹੇਠ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਚਲਾਈ ਗਈ ‘ਸੰਤ ਬਾਬਾ ਤਾਰਾ ਸਿੰਘ ਜੀ ਸਪੋਰਟਸ ਅਕੈਡਮੀ, ਸਰਹਾਲੀ’ ਵਿੱਚ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ’ਤੇ ਅੱਜ ਹਾਫ ਮੈਰਾਥਨ ਦੌੜ ਕਰਵਾਈ ਗਈ| ਮੈਰਾਥਨ ਦੌੜ ਦੀ ਸ਼ੁਰੂਆਤ ਬਾਬਾ ਬਲਦੇਵ ਸਿੰਘ ਵੱਲੋਂ ਝੰਡੀ ਦੇ ਕੇ ਕੀਤੀ ਗਈ। ਇਸ ਦੌੜ ਵਿੱਚ ਅਕੈਡਮੀ ਦੇ ਖਿਡਾਰੀਆਂ ਤੋਂ ਇਲਾਵਾ ਕੋਚ ਗੁਰਲਾਲ ਸਿੰਘ, ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੇ ਪ੍ਰਿੰਸੀਪਲ ਡਾ. ਜਸਬੀਰ ਸਿੰਘ ਸ਼ਾਮਲ ਹੋਏ। ਦੌੜ ਗੁਰਦੁਆਰਾ ਚੁਬੱਚਾ ਸਾਹਿਬ ਸਰਹਾਲੀ ਵਿਖੇ ਜਾ ਕੇ ਸਮਾਪਤ ਹੋਈ|
Advertisement
Advertisement
Advertisement