ਗੁਰੂ ਗੋਬਿੰਦ ਸਿੰਘ ਕਾਲਜ ’ਚ ਐੱਨਐੱਸਐੱਸ ਕੈਂਪ
05:02 AM Mar 12, 2025 IST
ਲਹਿਰਾਗਾਗਾ: ਇੱਥੇ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ’ਚ ਲੱਗੇ ਐੱਨਐੱਸਐੱਸ ਕੈਂਪ ਵਿੱਚ 100 ਵਾਲੰਟੀਅਰਾਂ ਨੇ ਹਿੱਸਾ ਲਿਆ। ਇਸ ਦੌਰਾਨ ਕਾਲਜ ਕੈਂਪਸ ਦੀ ਸਫ਼ਾਈ ਕੀਤੀ ਗਈ ਅਤੇ ਵਾਲੰਟੀਅਰਾਂ ਨੇ ਗਮਲੇ ਪੇਂਟ ਕੀਤੇ। ਕਾਲਜ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਰਾਸ਼ਟਰੀ ਸੇਵਾ ਯੋਜਨਾ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਐੱਨਐੱਸਐੱਸ ਯੋਜਨਾ ਪੂਰੀ ਤਰ੍ਹਾਂ ਰਾਸ਼ਟਰੀ ਭਾਵਨਾ ਨੂੰ ਸਮਰਪਿਤ ਹੁੰਦੀ ਹੈ ਜਿਸ ਦਾ ਉਦੇਸ਼ ਵਿਦਿਆਰਥੀਆਂ ਅੰਦਰ ਸੇਵਾ ਭਾਵਨਾ ਪੈਦਾ ਕਰਨਾ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ। ਇਸ ਦੌਰਾਨ ਮੈਨੇਜਮੈਂਟ ਕਮੇਟੀ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕੀਤੀ। -ਪੱਤਰ ਪ੍ਰੇਰਕ
Advertisement
Advertisement