For the best experience, open
https://m.punjabitribuneonline.com
on your mobile browser.
Advertisement

ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਤੀਆਂ ਮਨਾਈਆਂ

08:27 AM Aug 13, 2024 IST
ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਤੀਆਂ ਮਨਾਈਆਂ
ਕਾਲਜ ਵਿੱਚ ਤੀਆਂ ਮਨਾਉਣ ਮੌਕੇ ਹਾਜ਼ਰ ਮੁੱਖ ਮਹਿਮਾਨ ਅਤੇ ਪ੍ਰਬੰਧਕ। -ਫੋਟੋ: ਟੱਕਰ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 12 ਅਗਸਤ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ, ਝਾੜ ਸਾਹਿਬ ਵਿੱਚ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਰਹਿਨੁਮਾਈ ਅਤੇ ਡਾ. ਸੁਨੀਤਾ ਕੌਸ਼ਲ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਲਾਇਆ ਗਿਆ। ਇਸ ਮੌਕੇ ਬੀਬੀ ਹਰਜਿੰਦਰ ਕੌਰ ਬਾਜਵਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸ਼ਿਰਕਤ ਕੀਤੀ। ਇਸ ਮੌਕੇ ਸੁੰਦਰ ਮਹਿੰਦੀ, ਸਭ ਤੋਂ ਵੱਧ ਚੂੜੀਆਂ, ਸੇਵੀਆਂ ਵੱਟਣ, ਸੁੰਦਰ ਘੱਗਰਾ, ਸੁੰਦਰ ਪਰਾਂਦਾ, ਸੁੰਦਰ ਪੰਜਾਬੀ ਜੁੱਤੀ, ਸੁੰਦਰ ਮੀਢੀਆਂ ਤੇ ‘ਮਿਸ ਤੀਜ’ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਸੁੰਦਰ ਮਹਿੰਦੀ ਮੁਕਾਬਲੇ ਦਾ ਇਨਾਮ ਪੁਨੀਤ ਕੌਰ, ਸਭ ਤੋਂ ਵੱਧ ਚੂੜੀਆਂ ਮੁਕਾਬਲੇ ’ਚ ਮਨਵੀਰ ਕੌਰ, ਸੁੰਦਰ ਮੀਢੀਆਂ ’ਚ ਅਰਸ਼, ਸੇਵੀਆਂ ਵੱਟਣ ਮੁਕਾਬਲੇ ’ਚ ਸਿਮਰਨਪ੍ਰੀਤ ਕੌਰ ਤੇ ਸੁੰਦਰ ਘੱਗਰਾ ਮੁਕਾਬਲੇ ’ਚ ਹਰਮਨਜੋਤ ਕੌਰ ਜੇਤੂ ਰਹੀ। ਇਸੇ ਤਰ੍ਹਾਂ ਸੁੰਦਰ ਪਰਾਂਦਾ ਮੁਕਾਬਲੇ ਦਾ ਖਿਤਾਬ ਅੰਜਲੀ ਜਦਕਿ ਸੁੰਦਰ ਪੰਜਾਬੀ ਜੁੱਤੀ ਦਾ ਮੁਕਾਬਲਾ ਤਰਨਪ੍ਰੀਤ ਕੌਰ ਨੇ ਜਿੱਤਿਆ।
ਇਸ ਦੌਰਾਨ ‘ਮਿਸ ਤੀਜ’ ਦਾ ਖਿਤਾਬ ਅਰਸ਼ਦੀਪ ਕੌਰ ਨੇ ਜਿੱਤਿਆ। ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜਸਪ੍ਰੀਤ ਕੌਰ ਹੇੜੀਆਂ, ਸੰਦੀਪ ਕੌਰ, ਪਰਮਿੰਦਰ ਕੌਰ, ਸੁਖਵਿੰਦਰ ਕੌਰ, ਮਨਜਿੰਦਰ ਕੌਰ, ਗੁਰਵਿੰਦਰ ਕੌਰ, ਦਲਵੀਰ ਕੌਰ, ਕੁਲਵੀਰ ਕੌਰ, ਬਲਜਿੰਦਰ ਕੌਰ ਮਾਨ, ਰਾਜਵਿੰਦਰ ਕੌਰ, ਸੁਖਦੀਪ ਕੌਰ, ਮਨਪ੍ਰੀਤ ਕੌਰ, ਮਨਜਿੰਦਰ ਕੌਰ ਨੇ ਸ਼ਿਰਕਤ ਕੀਤੀ। ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਲੋਕ ਗੀਤ, ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਮੰਚ ਸੰਚਾਲਨ ਦੀ ਭੂਮਿਕਾ ਡਾ. ਅਮਨਪ੍ਰੀਤ ਕੌਰ ਕੰਗ ਨੇ ਬਾਖੂਬੀ ਨਿਭਾਈ।

ਭਾਈ ਰਣਧੀਰ ਸਿੰਘ ਨਗਰ ਵਿੱਚ ਤੀਆਂ ਮਨਾਈਆਂ

ਲੁਧਿਆਣਾ: ਭਾਈ ਰਣਧੀਰ ਸਿੰਘ ਨਗਰ ਸਥਿਤ ਦੁਰਗਾ ਮਾਤਾ ਮੰਦਿਰ (ਸੁਨੇਤ) ਦੇ ਹਾਲ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਇਲਾਕੇ ਦੀਆਂ ਔਰਤਾਂ ਅਤੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਢੰਗ ਨਾਲ ਬੀਬੀ ਪ੍ਰਨੀਤ ਸ਼ਰਮਾ ਨੇ ਕੀਤੀ। ਉਨ੍ਹਾਂ ਤੀਜ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਮੁਟਿਆਰਾਂ ਨੇ ਪੰਜਾਬੀ ਗੀਤਾਂ, ਭੰਗੜੇ ਅਤੇ ਗਿੱਧੇ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਵਿੱਚ ਵਿਦਿਆਰਥਣਾਂ ਵੱਲੋਂ ਲੋਕ ਗੀਤ, ਸੰਮੀ, ਗਿੱਧਾ ਅਤੇ ਭੰਗੜਾ ਪੇਸ਼ ਕਰ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਖਾਣ-ਪੀਣ ਦੀਆਂ ਵਸਤਾਂ ਦੇ ਸਟਾਲ ਲਾਏ ਗਏ ਸਨ ਜਿੱਥੇ ਮਹਿਮਾਨਾਂ ਨੇ ਵੱਖ-ਵੱਖ ਸੁਆਦੀ ਪਕਵਾਨਾਂ ਦਾ ਆਨੰਦ ਮਾਣਿਆ।

Advertisement

Advertisement
Author Image

sukhwinder singh

View all posts

Advertisement
×