ਗੁਰੂ ਗੋਬਿੰਦ ਸਿੰਘ ਦੀ ਜੰਗੀ ਸੂਝ ਦਾ ਪ੍ਰਤੀਕ ਹੈ ਹੋਲਾ ਮਹੱਲਾ: ਬੈਂਸ
ਗੁਰਿੰਦਰ ਸਿੰਘ
ਲੁਧਿਆਣਾ, 16 ਮਾਰਚ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਲੁਧਿਆਣਾ ਵੱਲੋਂ ਹੋਲੇ-ਮਹੱਲੇ ਮੌਕੇ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ’ਚ ਵੱਡੀ ਗਿਣਤੀ ਸੰਗਤ ਨੇ ਹਿੱਸਾ ਲਿਆ।
ਗੁਰਦੁਆਰਾ ਸੁਖਮਨੀ ਸਾਹਿਬ ਦੁੱਗਰੀ ਵਿੱਚ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੈਂਸ ਨੇ ਇਨਾਮਾਂ ਦੀ ਵੰਡ ਕਰਦਿਆਂ ਕਿਹਾ ਕਿ ਹੋਲੀ ਇੱਕ ਅਜਿਹਾ ਤਿਉਹਾਰ ਹੈ ਜੋ ਸਾਰੇ ਦੇਸ਼ ਵਿੱਚ ਹੀ ਕਿਸੇ ਨਾ ਕਿਸੇ ਰੂਪ ਵਿੱਚ ਹਰ ਵਰਗ ਤੇ ਧਰਮ ਦੇ ਲੋਕਾਂ ਵੱਲੋਂ ਮਨਾਇਆ ਜਾਂਦਾ ਹੈ ਪਰ ਹੋਲਾ ਮਹਲੱਸਾ ਗੁਰੂ ਗੋਬਿੰਦ ਸਿੰਘ ਦੀ ਜੰਗੀ ਸੂਝ ਦਾ ਪ੍ਰਤੀਕ ਹੈ। ਹੋਲੇ-ਮਹੱਲੇ ਦੀ ਸ਼ੁਰੂਆਤ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਕੀਤੀ ਗਈ ਸੀ। ਅੱਜ ਵੀ ਹੋਲਾ ਮਹੱਲਾ ਸਿੱਖ ਕੌਮ ਵੱਲੋਂ ਬਹੁਤ ਜੋਸ਼ੋ-ਖਰੋਸ਼ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਮੇਹਰਪ੍ਰੀਤ ਸਿੰਘ, ਤੇਜਬੀਰ ਸਿੰਘ, ਜੁਝਾਰ ਸਿੰਘ, ਕਮਲ ਕੁਮਾਰ, ਕੁਲਵਿੰਦਰ ਸਿੰਘ ਬੈਨੀਪਾਲ, ਸੁਖਵਿੰਦਰ ਸਿੰਘ, ਸੋਹਣ ਸਿੰਘ, ਗੁਰਸ਼ਰਨ ਸਿੰਘ, ਹਰਮਿੰਦਰ ਸਿੰਘ, ਜਸਕਰਨ ਸਿੰਘ, ਜਸਕੀਰਤ ਸਿੰਘ ਅਤੇ ਅਮਰਜੀਤ ਸਿੰਘ ਵੱਲੋਂ ਸ: ਬੈਂਸ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।