ਗੁਰੂ ਗੋਬਿੰਦ ਸਿੰਘ ਦੇ ਵਿਆਹ ਪੁਰਬ ਮੌਕੇ ਪਹਿਲੀ ਨੂੰ ਸਜਾਏ ਜਾਣਗੇ ਨਗਰ ਕੀਰਤਨ
07:44 AM Jan 13, 2025 IST
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 12 ਜਨਵਰੀ
ਇੱਥੋਂ ਕਰੀਬ 12 ਕਿਲੋਮੀਟਰ ਦੂਰ ਸਥਿਤ ਕਸਬਾ ਗੁਰੂ ਕਾ ਲਾਹੌਰ (ਹਿਮਾਚਲ ਪ੍ਰਦੇਸ਼) ਵਿੱਚ ਗੁਰੂ ਗੋਬਿੰਦ ਸਿੰਘ ਦੇ ਵਿਆਹ ਪੁਰਬ ਮੌਕੇ 31 ਜਨਵਰੀ ਤੋਂ 2 ਫਰਵਰੀ ਤੱਕ ਤਿੰਨ ਰੋਜ਼ਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਣੇ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਦਾਖ਼ਲ ਹੋਣ ਮੌਕੇ ਕੋਈ ਟੌਲ ਟੈਕਸ ਨਹੀਂ ਵਸੂਲਿਆ ਜਾਵੇਗਾ। ਇਹ ਗੱਲ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ ਨੇ ਆਖੀ। ਉਧਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਾਈ ਮਲਕੀਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਹੈਪੀ ਨੇ ਦੱਸਿਆ ਕਿ ਪਹਿਲੀ ਫਰਵਰੀ ਨੂੰ ਗੁਰਦੁਆਰਾ ਭੋਰਾ ਸਾਹਿਬ ਤੋਂ ਨਗਰ ਕੀਰਤਨ ਸਜਾਏ ਜਾਣਗੇ, ਜੋ ਦੇਰ ਸ਼ਾਮ ਗੁਰੂ ਕਾ ਲਾਹੌਰ ਵਿਖੇ ਪਹੁੰਚੇਗਾ।
Advertisement
Advertisement