ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਵਿੱਚ ਥਰੋਅ ਬਾਲ ਚੈਂਪੀਅਨਸ਼ਿਪ
ਦੇਵੀਗੜ੍ਹ, 3 ਜੂਨ
ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁੂਧਨਸਾਧਾਂ ਵਿੱਚ ਸਟੇਟ ਥਰੋਅ ਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪ੍ਰਿੰਸੀਪਲ ਮਨਦੀਪ ਕੌਰ ਅਤੇ ਸਮੂਹ ਸਟਾਫ ਵੱਲੋਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਧਾਇਕ ਪਠਾਣਮਾਜਰਾ ਨੇ ਥਰੋਅਬਾਲ ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਆ। ਸਟੇਟ ਥਰੋਅ ਬਾਲ ਚੈਂਪੀਅਨਸ਼ਿਪ ਵਿੱਚ ਪੂਰੇ ਪੰਜਾਬ ਤੋਂ 40 ਟੀਮਾਂ ਨੇ ਹਿੱਸਾ ਲਿਆ। ਸੀਨੀਅਰ ਗਰੁੱਪ ਵਿੱਚ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲਾ ਤੇ ਮੁਹਾਲੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੂਨੀਅਰ ਗਰੁੱਪ ’ਚੋਂ ਲੁਧਿਆਣਾ ਦੀ ਟੀਮ ਨੇ ਪਹਿਲਾ ਤੇ ਦੂਧਨਸਾਧਾਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਜੂਨੀਅਰ ਲੜਕਿਆਂ ਦੀ ਟੀਮ ਵਿੱਚੋਂ ਦੁੂਧਨਸਾਧਾਂ ਦੀ ਟੀਮ ਨੇ ਪਹਿਲਾ ਤੇ ਮੁਕਤਸਰ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਨਿਭਾਈ। ਇਸ ਦੌਰਾਨ ਸਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ ਨੇ ਵੀ ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਮਨਦੀਪ ਕੌਰ ਨੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਤੇ ਇਲਾਕੇ ਦੇ ਆਏ ਹੋਏ ਪੰਚਾਂ-ਸਰਪੰਚਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਸਮਾਗਮ ਵਿੱਚ ਸੇਵਾਰਦਾਰ ਸੁਖਦੇਵ ਸਿੰਘ ਇੰਚਾਰਜ ਗੁਰਦੁਆਰਾ ਬਾਉਲੀ ਸਾਹਿਬ ਤੇ ਬਾਬਾ ਰਤਨ ਸਿੰਘ ਨੇ ਵੀ ਖਿਡਾਰੀਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਇਸ ਮਗਰੋਂ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।