ਗੁਰੂ ਗੋਬਿੰਦ ਸਿੰਘ ਸਕੂਲ ’ਚ ਵਾਤਾਵਰਨ ਦਿਵਸ ਮਨਾਇਆ
05:07 AM Jul 07, 2025 IST
ਭਾਈ ਰੂਪਾ: ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਗੁਰਿੰਦਰ ਕੌਰ, ਅਧਿਆਪਕ ਅਮਨਦੀਪ ਕੌਰ, ਰਜੀਵ ਕੌਰ ਤੇ ਲਵਪ੍ਰੀਤ ਕੌਰ ਨੇ ਬੱਚਿਆਂ ਨੂੰ ਵਾਤਾਵਰਨ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦੀ ਪ੍ਰੇਰਨਾ ਦਿੱਤੀ। ਵਾਤਾਵਰਨ ਦਿਵਸ ਬਾਰੇ ਬੱਚਿਆਂ ਦਾ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਨੌਵੀ ਤੋਂ ਬਾਰਵੀਂ ਦੇ ਬੱਚਿਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਵੱਲੋਂ ਸਕੂਲ ਕੈਂਪਸ ਵਿੱਚ ਰੁੱਖ ਲਗਾਏ ਗਏ। ਇਸ ਮੌਕੇ ਅਧਿਆਪਕਾ ਪਰਮਜੀਤ ਸਿੰਘ, ਮਨਪ੍ਰੀਤ ਕੌਰ ਅਤੇ ਕਿਰਨਜੀਤ ਕੌਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement