ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗੋਬਿੰਦ ਸਿੰਘ ਸਕੂਲ ਦੇ 24 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ

05:18 AM Mar 21, 2025 IST
featuredImage featuredImage
ਸੁਖਵਿੰਦਰ ਪਾਲ ਸੋਢੀ
Advertisement

ਚੰਡੀਗੜ੍ਹ, 20 ਮਾਰਚ

ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀ ਮੈਨੇਜਮੈਂਟ ਦੇ ਅਧਿਆਪਕਾਂ ਦਰਮਿਆਨ ਵਿਵਾਦ ਭਖ਼ ਗਿਆ ਹੈ। ਇਸ ਸਕੂਲ ਦੀ ਮੈਨੇਜਮੈਂਟ ਨੇ ਅੱਜ ਸਕੂਲ ਅਧਿਆਪਕਾਂ ਸਣੇ ਸਟਾਫ ਦੇ 24 ਜਣਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਸਕੂਲ ਅਧਿਆਪਕਾਂ ਨੇ ਦੋਸ਼ ਲਾਇਆ ਹੈ ਕਿ ਸਕੂਲ ਮੈਨੇਜਮੈਂਟ ਦੇ ਜਨਰਲ ਸਕੱਤਰ ਵੱਲੋਂ ਸਕੂਲ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਤੇ ਇਸ ਵਰਤਾਰੇ ਖ਼ਿਲਾਫ਼ ਉਨ੍ਹਾਂ ਪ੍ਰਸ਼ਾਸਕ, ਸਲਾਹਕਾਰ, ਸਿੱਖਿਆ ਸਕੱਤਰ, ਡਾਇਰੈਕਟਰ ਸਕੂਲ ਐਜੂਕੇਸ਼ਨ ਤੇ ਹੋਰ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਸੀ। ਅਧਿਆਪਕਾਂ ਨੇ ਰੋਸ ਜ਼ਾਹਰ ਕੀਤਾ ਕਿ ਉਨ੍ਹਾਂ ਦੀ ਸ਼ਿਕਾਇਤ ਖ਼ਿਲਾਫ਼ ਕਾਰਵਾਈ ਤਾਂ ਕੀ ਹੋਣੀ ਸੀ ਉਲਟਾ ਸ਼ਿਕਾਇਤਕਰਤਾਵਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Advertisement

ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਕੁਝ ਸਕੂਲਾਂ ਦਾ ਪ੍ਰਬੰਧ ਯੂਟੀ ਦੇ ਕੁਝ ਗੁਰਦੁਆਰਿਆਂ ਦੀ ਕਮੇਟੀ ਦੇ ਮੈਂਬਰ ਚਲਾਉਂਦੇ ਹਨ। ਇਸੇ ਤਰਜ਼ ’ਤੇ ਸੈਕਟਰ 35 ਦੇ ਸਕੂਲ ਦਾ ਕੰਮ ਤੇ ਹੋਰ ਗਤੀਵਿਧੀਆਂ ਦੀ ਨਿਗਰਾਨੀ ਸੈਕਟਰ-22 ਦੇ ਗੁਰਦੁਆਰੇ ਦੀ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਸਕੂਲ ਦੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਇਸ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਸਕੂਲ ਦੇ ਕੰਮਾਂ ਵਿਚ ਬੇਲੋੜਾ ਦਖ਼ਲ ਦਿੱਤਾ ਜਾ ਰਿਹਾ ਹੈ ਤੇ ਇਸ ਸਕੂਲ ਦਾ 90 ਲੱਖ ਰੁਪਏ ਦਾ ਫੰਡ ਆਪਣੇ ਨਾਂ ’ਤੇ ਟਰਾਂਸਫਰ ਕਰਵਾ ਲਿਆ ਗਿਆ ਸੀ। ਇਹ ਫੰਡ ਇਹ ਕਹਿ ਕੇ ਲਿਆ ਸੀ ਕਿ ਉਨ੍ਹਾਂ ਨੂੰ ਸੈਕਟਰ-22 ਦੇ ਗੁਰਦੁਆਰੇ ਵਿੱਚ ਕਮਰੇ ਬਣਾਉਣ ਲਈ ਵਿੱਤੀ ਮਦਦ ਦਿੱਤੀ ਜਾਵੇ ਤੇ ਇਹ ਫੰਡ ਕੁਝ ਸਮੇਂ ਬਾਅਦ ਵਾਪਸ ਕਰ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਫੰਡ ਵਾਪਸ ਨਹੀਂ ਕੀਤਾ ਜਾ ਰਿਹਾ ਤੇ ਨਾ ਹੀ ਇਸ ਪੈਸੇ ਦਾ ਹਿਸਾਬ ਦਿੱਤਾ ਜਾ ਰਿਹਾ ਹੈ। ਇਸ ਪੈਸੇ ਦੀ ਅਣਹੋਂਦ ਕਾਰਨ ਸਕੂਲ ਦੀਆਂ ਦੇਣਦਾਰੀਆਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਦੇ ਇਕ ਮੈਂਬਰ ਦੀਆਂ ਕਥਿਤ ਗਲਤ ਨੀਤੀਆਂ ਕਾਰਨ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਵੀ ਘੱਟ ਗਈ ਹੈ।

ਸਕੂਲ ਦੇ 24 ਅਧਿਆਪਕਾਂ ਤੋਂ ਜਵਾਬ ਮੰਗਿਆ; ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ: ਮੈਨੇਜਰ

ਗੁਰੂ ਗੋਬਿੰਦ ਸਕੂਲ ਦੇ ਮੈਨੇਜਰ ਚਰਨਜੀਤ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੀ ਸ਼ਿਕਾਇਤ ’ਤੇ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ ਸਕੂਲ ਮੈਨੇਜਮੈਂਟ ਕਮੇਟੀ ਦੀਆਂ ਦੋ ਤਿੰਨ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਇਸ ਕਰ ਕੇ ਨੋਟਿਸ ਜਾਰੀ ਕੀਤਾ ਹੈ ਕਿ ਅਧਿਆਪਕਾਂ ਵੱਲੋਂ ਝੂਠੀਆਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਤੇ ਕਿਸੇ ਨੂੰ ਵੀ ਸਕੂਲ ਦਾ ਅਨੁਸ਼ਾਸਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ ਕਿਉਂਕਿ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਇਕ ਸਕੂਲ ਪ੍ਰਬੰਧਕ ਦੀ ਗੱਡੀ ਰੋਕੀ ਸੀ। ਅਧਿਆਪਕਾਂ ਵੱਲੋਂ ਲਾਏ ਦੋਸ਼ ਸਿੱਧ ਹੋਣ ’ਤੇ ਨਿਯਮਾਂ ਅਨੁਸਾਰ ਫ਼ੈਸਲਾ ਲਿਆ ਜਾਵੇਗਾ। ਸਕੂਲ ਪ੍ਰਿੰਸੀਪਲ ਪਰਮਿੰਦਰ ਜੀਤ ਮਾਨ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਸਕੂਲ ਅਧਿਆਪਕਾਂ ਦੀ ਸਾਰ ਨਾ ਲੈਣ ਦੇ ਦੋਸ਼

ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਯੂਟੀ ਦੇ ਉਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਹੈ ਤੇ ਉਹ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਮਿਲ ਕੇ ਵੀ ਆਏ ਹਨ ਤੇ ਇਸ ਸਬੰਧੀ ਸੀਬੀਐੱਸਈ ਮੁਹਾਲੀ ਦੇ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਕੀਤੀ ਹੈ ਪਰ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਸ਼ਿਕਾਇਤ ਵਾਪਸ ਲੈਣ ’ਤੇ ਮੁਆਫ਼ੀ ਮੰਗਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

 

Advertisement