ਗੁਰੂ ਗ੍ਰੰਥ ਸਾਹਿਬ ’ਵਰਸਿਟੀ ਵੱਲੋਂ ਨਵੀਂ ਵਜ਼ੀਫਾ ਸਕੀਮ ਸ਼ੁਰੂ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਮਈ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿੱਚ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਵਜ਼ੀਫ਼ਾ ਯੋਜਨਾ ਸ਼ੁਰੂ ਕੀਤੀ ਗਈ ਹੈ। ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਟੀ ਵੱਲੋਂ ਇੱਕ ਵੱਖਰਾ ਬੈਂਕ ਖਾਤਾ ਖੋਲ੍ਹਿਆ ਗਿਆ ਹੈ ਜਿਸ ਵਿੱਚ ਕੋਈ ਵੀ ਦਾਨੀ ਪੈਸੇ ਭੇਜ ਸਕਦਾ ਹੈ। ਇਸ ਨੂੰ ਸਿਰਫ਼ ਵਿਦਿਆਰਥੀਆਂ ਦੇ ਵਜ਼ੀਫੇ ਲਈ ਖ਼ਰਚਿਆ ਜਾਵੇਗਾ। ਇਸ ਨੂੰ ਪਾਰਦਰਸ਼ੀ ਬਣਾਉਣ ਲਈ ਯੂਨੀਵਰਸਿਟੀ ਵੈੱਬਸਾਈਟ ਉੱਪਰ ਵਿਸ਼ੇਸ਼ ਲਿੰਕ ਦਿੱਤਾ ਜਾਵੇਗਾ ਜਿਸ ਵਿੱਚ ਪ੍ਰਾਪਤ ਹੋਈ ਤੇ ਖ਼ਰਚੀ ਰਕਮ ਦਾ ਵੇਰਵਾ ਦਰਜ ਹੋਵੇਗਾ। ਇਸ ਯੋਜਨਾ ਦੇ ਪਹਿਲੇ ਦਾਨੀ ਅਜੈਬ ਸਿੰਘ ਮੁਹਾਲੀ ਅਤੇ ਸੁਰਿੰਦਰ ਕੌਰ ਨੇ ਇੱਕ ਲੱਖ ਦੋ ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਰਜਿਸਟਰਾਰ ਪ੍ਰੋ. ਤੇਜਬੀਰ ਸਿੰਘ ਨੇ ਧੰਨਵਾਦ ਕੀਤਾ। ਇਸ ਮੌਕੇ ਸੇਵਾਮੁਕਤ ਤਹਿਸੀਲਦਾਰ ਗੁਰਨਾਮ ਸਿੰਘ, ਪਰਮਿੰਦਰ ਕੌਰ ਪਟਿਆਲਾ, ਡੀਨ ਰਿਸਰਚ ਪ੍ਰੋ. ਨਵਦੀਪ ਕੌਰ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਆਈ ਕਿਊ ਏਸੀ ਕੋਆਰਡੀਨੇਟਰ ਡਾ. ਅੰਕਦੀਪ ਕੌਰ ਅਟਵਾਲ ਅਤੇ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਆਦਿ ਹਾਜ਼ਰ ਸਨ।