ਗੁਰੂ ਤੇਗ ਬਹਾਦਰ ਕਾਲਜ ਦਾ ਨਤੀਜਾ ਸ਼ਾਨਦਾਰ
05:05 AM May 21, 2025 IST
ਰਾਮਪੁਰਾ ਫੂਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜੇ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵਿਮੈਨ ਬੱਲ੍ਹੋ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਕੀਤਾ। ਨਤੀਜੇ ’ਚ ਅਰਸ਼ਦੀਪ ਕੌਰ, ਅੰਮ੍ਰਿਤਪਾਲ ਕੌਰ ਅਤੇ ਸਿਮਰਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਸੁਖਵਿੰਦਰ ਸਿੰਘ ਸਿੱਧ ਤੇ ਕਾਲਜ ਪ੍ਰਿੰਸੀਪਲ ਡਾ. ਬਲਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਪੱਲਵੀ ਨੇ ਸਾਰੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ ਅਤੇ ਸਮੁੱਚੀ ਪ੍ਰਬੰਧਕੀ ਕਮੇਟੀ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। -ਖੇਤਰੀ ਪ੍ਰਤੀਨਿਧ
Advertisement
Advertisement
Advertisement