ਗੁਰੂ ਤੇਗ ਬਹਾਦਰ ਕਾਲਜ ਦਾ ਵਿਦਿਅਕ ਟੂਰ
05:10 AM Apr 12, 2025 IST
ਲਹਿਰਾਗਾਗਾ: ਇਥੇ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈੱਨ ਲਹਿਲ ਖੁਰਦ ਦੇ ਪ੍ਰਿੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਵਿਦਿਆਰਥਣਾਂ ਦਾ ਵਿਦਿਅਕ ਟੂਰ ਲਗਾਇਆ ਗਿਆ । ਇਸ ਟੂਰ ਨੂੰ ਕਾਲਜ ਦੇ ਚੇਅਰਮੈਨ ਰਾਜੇਸ਼ ਕੁਮਾਰ ਭੋਲਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਜਿਸ ਵਿੱਚ ਕਾਲਜ ਦੀਆਂ 100 ਦੇ ਕਰੀਬ ਵਿਦਿਆਰਥਣਾਂ ਸ਼ਾਮਲ ਹੋਈਆਂ। ਟੂਰ ਦੌਰਾਨ ਵਿਦਿਆਰਥਣਾਂ ਨੇ ਸਰਹੰਦ ਸਥਿਤ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਤੇ ਗੁਰੂ ਘਰ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵੀ ਵੇਖੀ। ਇਸ ਮੌਕੇ ਰਾਜਵਿੰਦਰ ਸਿੰਘ, ਹੈਪੀ ਖਾਨ ਨੇ ਵਿਦਿਆਰਥਣਾਂ ਨੂੰ ਧਾਰਮਿਕ ਤੇ ਇਤਿਹਾਸਿਕ ਸਥਾਨਾਂ ਦੀ ਮਹੱਤਤਾ ਬਾਰੇ ਸਮਝਾਇਆ। ਇਸ ਮੌਕੇ ਹਰਬੰਸ ਸਿੰਘ, ਪਰਮਵੀਰ ਮੈਡਮ, ਚਾਈਨਾ ਮੈਡਮ, ਨਿਰਮਲ ਮੈਡਮ ਮਨਪ੍ਰੀਤ ਮੈਡਮ ਕਾਲਜ ਸਮੂਹ ਸਟਾਫ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement