ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਗੁਰੂ ਤੇਗ ਬਹਾਦਰ ਦੇ ਹੁਕਮਨਾਮਿਆਂ ਦੇ ਬਹੁ-ਪੱਖੀ ਦਰਸ਼ਨ’ ਵਿਸ਼ੇ ’ਤੇ ਲੈਕਚਰ

05:58 AM Apr 23, 2025 IST
featuredImage featuredImage
ਕੈਪਸ਼ਨ:¸ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਲੈਕਚਰ ਮੌਕੇ ਸੰਬੋਧਨ ਕਰਦੇ ਹੋਏ ਡਾ. ਬਲਵੰਤ ਸਿੰਘ ਢਿੱਲੋਂ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 22 ਅਪਰੈਲ
ਖਾਲਸਾ ਕਾਲਜ ਦੇ ਧਾਰਮਿਕ ਅਧਿਐਨ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਤੇਗ ਬਹਾਦਰ ਜੀ ਦੇ ਹੁਕਮਨਾਮਿਆਂ ਦੇ ਬਹੁ-ਪੱਖੀ ਦਰਸ਼ਨ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਸਾਬਕਾ ਪ੍ਰੋਫੈਸਰ ਅਤੇ ਫ਼ਾਊਂਡਰ ਡਾਇਰੈਕਟਰ ਡਾ. ਬਲਵੰਤ ਸਿੰਘ ਢਿੱਲੋਂ ਨੇ ਗੁਰੂ ਸਾਹਿਬ ਦੇ ਜੀਵਨ, ਦਰਸ਼ਨ ਅਤੇ ਵਿਰਾਸਤ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਹੁਕਮਨਾਮਿਆਂ ਦੀ ਮਹੱਤਤਾ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਗੁਰਿਆਈ ਪ੍ਰਾਪਤ ਕਰਨ ਸਮੇਂ ਸਿੱਖ ਪੰਥ ਕਈ ਤਰ੍ਹਾਂ ਦੀਆਂ ਅੰਦਰੂਨੀ ਤੇ ਬਾਹਰੀ ਚੁਣੌਤੀਆਂ ਨਾਲ ਜੂਝ ਰਿਹਾ ਸੀ, ਜਿੱਥੇ ਇਕ ਪਾਸੇ ਮੀਣੇ, ਧੀਰਮੱਲੀਏ, ਰਾਮਰਾਈਏ ਤੇ ਕੁਝ ਮਸੰਦ ਆਦਿ ਗੁਰਿਆਈ ਸਬੰਧੀ ਅਤੇ ਸਿਧਾਂਤਕ ਦੁਬਿਧਾ ਪੈਦਾ ਕਰਕੇ ਸਿੱਖ ਪੰਥ ਦੇ ਖ਼ਾਲਸ ਰੂਪ ਨੂੰ ਢਾਹ ਲਾਉਣ ਲਈ ਯਤਨਸ਼ੀਲ ਸਨ, ਉੱਥੇ ਹੀ ਤਤਕਾਲੀ ਮੁਗ਼ਲ ਹਾਕਮ ਔਰੰਗਜ਼ੇਬ ਦੇ ਤੁਅੱਸਬੀ ਸੁਭਾਅ ਅਤੇ ਗ਼ੈਰ-ਮੁਸਲਿਮ ਧਰਮਾਂ ਵਿਰੁੱਧ ਕੱਟੜ ਰਵੱਈਏ ਦਾ ਅਸਰ ਸਿੱਖ ਧਰਮ ’ਤੇ ਵੀ ਪੈ ਰਿਹਾ ਸੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਨਾਮਿਆਂ ਤੋਂ ਸਾਨੂੰ ਗੁਰੂ ਸਾਹਿਬ ਦੇ ਗੁਰਿਆਈ, ਪ੍ਰਚਾਰ ਫੇਰੀਆਂ, ਗੁਰੂ ਜੀ ਦੇ ਪਰਿਵਾਰ, ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼, ਵੱਖ-ਵੱਖ ਇਲਾਕਿਆਂ ਦੀਆਂ ਸਿੱਖ ਸੰਗਤਾਂ ਤੇ ਗੁਰਸਿੱਖਾਂ ਤੇ ਉਨ੍ਹਾਂ ਨੂੰ ਕੀਤੀਆਂ ਜਾਂਦੀਆਂ ਫ਼ਰਮਾਇਸ਼ਾਂ ਅਤੇ ਬਖਸ਼ਿਸ਼ਾਂ ਆਦਿ ਸਬੰਧੀ ਵੀ ਪਤਾ ਚੱਲਦਾ ਹੈ। ਇਹ ਹੁਕਮਨਾਮੇ ਪੰਜਾਬੀ ਭਾਸ਼ਾ ਦੇ ਪੁਰਾਤਨ ਵਾਰਤਕ ਰੂਪ ਅਤੇ ਗੁਰਮੁਖੀ ਲਿਪੀ ਦੀ ਅੱਖ਼ਰਕਾਰੀ ਦਾ ਇਤਿਹਾਸਕ ਦਸਤਾਵੇਜ਼ ਹਨ। ਇਹ ਹੁਕਮਨਾਮੇ ਸਿੱਖ ਧਰਮ ਦੇ ਸਿੱਧਾਂਤਾਂ ਅਤੇ ਸਿੱਖਿਆਂਵਾਂ ਦੇ ਨਾਲ-ਨਾਲ ਅਨਮੋਲ ਮੁੱਢਲੇ ਇਤਿਹਾਸਕ ਸਰੋਤ ਹਨ। ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ,‘ਗੁਰੂ ਜੀ ਦਾ ਜੀਵਨ ਤੇ ਸਿੱਖਿਆਵਾਂ ਸਾਡਾ ਮਾਰਗ ਦਰਸ਼ਨ ਕਰਦੇ ਹਨ ਤੇ ਸਾਰੇ ਸੰਸਾਰ ਦੇ ਲੋਕਾਂ ਨੂੰ ਆਪਸੀ ਵਿਤਕਰਿਆਂ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ।’ ਇਸ ਮੌਕੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਹਰਦੇਵ ਸਿੰਘ, ਡਾ. ਰਣਦੀਪ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਸ਼ਮਸ਼ੇਰ ਸਿੰਘ, ਡਾ. ਪਵਨਪ੍ਰੀਤ ਕੌਰ, ਡਾ. ਸੁਖਪਾਲ ਸਿੰਘ, ਧਾਰਮਿਕ ਅਧਿਐਨ ਵਿਭਾਗ ਦੇ ਡਾ. ਸੁਖਪਾਲ ਸਿੰਘ ਵੀ ਮੌਜੂਦ ਸਨ।

Advertisement

Advertisement