ਗੁਰੂ ਤੇਗ ਬਹਾਦਰ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਗਮ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 26 ਦਸੰਬਰ
ਇਥੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀਟੀਬੀਆਈ) ਸਕੂਲ ਕਲਿਆਣਪੁਰ ਵਿੱਚ 21ਵਾਂ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ। ਸਕੂਲ ਦੇ ਚੇਅਰਮੈਨ ਤਰਸੇਮ ਸਿੰਘ, ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ, ਡਾਇਰੈਕਟਰ ਐਡਵੋਕੇਟ ਪ੍ਰਿਤਪਾਲ ਸਿੰਘ ਅਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਦੇ ਪ੍ਰਬੰਧਾਂ ਹੇਠ ਕਰਵਾਏ ਸਮਾਗਮ ਵਿੱਚ ਡੀਈਓ ਗੁਰਦਾਸਪੁਰ ਪਰਮਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਨੀਰਜ ਕੁਮਾਰ ਬੀਪੀਈਓ ਧਾਰੀਵਾਲ-1 ਅਤੇ ਜਸਵਿੰਦਰ ਸਿੰਘ ਬੀਪੀਈਓ ਬਟਾਲਾ-1 ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਦਿੱਤੀਆਂ। ਪ੍ਰਿੰਸੀਪਲ ਬਰਿੰਦਰ ਜੋਤ ਕੌਰ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਵਿੱਦਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਪ੍ਰਬੰਧਕਾਂ ਦੁਆਰਾ ਨੇ ਇਨਾਮ ਦੇ ਕੇ ਸਨਮਾਨਿਆ ਗਿਆ। ਡਾਇਰੈਕਟਰ ਐਡਵੋਕੇਟ ਪ੍ਰਿਤਪਾਲ ਸਿੰਘ ਨੇ ਧੰਨਵਾਦ ਕੀਤਾ।