ਗੁਰੂ ਤੇਗ ਬਹਾਦਰ ਸਕੂਲ ਵੱਲੋਂ ਚੰਗੀ ਕਾਰਗੁਜ਼ਾਰੀ
ਧੂਰੀ, 14 ਮਈ
ਸੀਬੀਐੱਸਈ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਦੇ 10ਵੀਂ ਅਤੇ 12ਵੀਂ ਕਲਾਸ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਹੈ। ਪ੍ਰਿੰਸੀਪਲ ਸਤਿਵੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿੱਚ ਦੋਵਾਂ ਜਮਾਤਾਂ ਦੇ ਟਾਪਰਾਂ ਨੇ 99 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਸਮੇਤ ਸਮੂਹ ਟਰੱਸਟੀਆਂ ਅਤੇ ਪ੍ਰਿੰਸੀਪਲ ਸਤਿਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਅਨੁਸਾਰ ਬਾਰ੍ਹਵੀਂ ਦੀ ਕਾਮਰਸ ਸਟਰੀਮ ਵਿੱਚ ਬਖਸ਼ਪ੍ਰੀਤ ਕੌਰ ਨੇ 99 ਫ਼ੀਸਦੀ, ਯਾਸਮੀਨ (ਕਾਮਰਸ) ਅਤੇ ਖੁਸ਼ਪ੍ਰੀਤ ਕੌਰ ਸਿੱਧੂ (ਮੈਡੀਕਲ) ਨੇ 98 ਫ਼ੀਸਦੀ ਨੰਬਰਾਂ ਨਾਲ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਕੁੱਲ 14 ਵਿਦਿਆਰਥੀਆਂ ਨੇ 95% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 46 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਦਸਵੀਂ ਜਮਾਤ ਦੀ ਦਿਲਾਸ਼ਾ ਗੋਇਲ, ਨਵਜੋਤ ਸਿੰਘ ਅਤੇ ਬਬਨਪ੍ਰੀਤ ਕੌਰ, ਖੁਸ਼ਪ੍ਰੀਤ ਕੌਰ ਨੇ ਕ੍ਰਮਵਾਰ 99, 98.6 ਅਤੇ 98.2 ਫ਼ੀਸਦੀ ਅੰਕ ਪ੍ਰਾਪਤ ਕਰਦਿਆਂ ਸਕੂਲ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜਮਾਤ ’ਚੋਂ 43 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 125 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਮੌਕੇ ਵਾਈਸ ਪ੍ਰਿੰਸੀਪਲ ਬਿਨੋਏ ਪੀਕੇ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।