ਗੁਰੂ ਤੇਗ ਬਹਾਦੁਰ ਦੀ ਜੀਵਨੀ ’ਤੇ ਡਾਕੂਮੈਂਟਰੀ ਦਿਖਾਈ
05:51 AM May 30, 2025 IST
ਚੰਡੀਗੜ੍ਹ: ਇੱਥੋਂ ਦੇ ਸੈਕਟਰ-8 ਵਿਖੇ ਸਥਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਦੇ 405ਵੇਂ ਪ੍ਰਕਾਸ਼ ਪੁਰਵ ਤੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ ’ਤੇ ਡਾਕੂਮੈਂਟਰੀ ਦਿਖਾਈ ਗਈ। ਇਸ ਦੇ ਨਾਲ ਹੀ ਹਰਪ੍ਰੀਤ ਸੰਧੂ ਵੱਲੋਂ ਲਿਖੀ ਗਈ ਗੁਰੂ ਤੇਗ ਬਹਾਦਰ ਦੀ ਜੀਵਨੀ ਬਾਰੇ ਇਕ ਕਿਤਾਬ ਵੀ ਜਾਰੀ ਕੀਤੀ ਗਈ ਹੈ। ਇਸ ਮੌਕੇ ਸੁਖਜਿੰਦਰ ਸਿੰਘ ਬਹਿਲ, ਸਤਨਾਮ ਸਿੰਘ ਰੰਧਾਵਾ ਨੇ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। ਜਿਨ੍ਹਾਂ ਨੇ ਗੁਰੂ ਤੇਗ ਬਹਾਦਰ ਤੇ ਦਸੋਂ ਗੁਰੂਆਂ ਦੇ ਦਿਖਾਏ ਰਾਹ ’ਤੇ ਚੱਲਣ ’ਤੇ ਜ਼ੋਰ ਦਿੱਤਾ। -ਟਨਸ
Advertisement
Advertisement