ਗੁਰੂ ਨਾਨਕ ਕਾਲਜ ’ਚ ਵਾਦ-ਵਿਵਾਦ ਮੁਕਾਬਲਾ
05:30 AM Mar 14, 2025 IST
ਦੋਰਾਹਾ: ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਪੋਸਟ ਗਰੈਜੂਏਟ ਵਿਭਾਗ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਕਲਾਸਾਂ ਦੇ 20 ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ‘ਕੀ ਭਾਰਤ ਵਿਚ ਕਾਨੂੰਨ ਔਰਤਾਂ ਨੂੰ ਸੁਰੱਖਿਅਤ ਕਰਦੇ ਹਨ’ ਵਿਸ਼ੇ ’ਤੇ ਜਾਣਕਾਰੀ ਦਿੱਤੀ। ਡਾ. ਅਮਨਦੀਪ ਕੁਲਾਰ ਅਤੇ ਪ੍ਰੋ. ਕੁਲਵਿੰਦਰ ਕੌਰ ਨੇ ਭਾਰਤ ਵਿੱਚ ਬਣੇ ਕਾਨੂੰਨੀ ਅਧਿਕਾਰਾਂ ਸਬੰਧੀ ਦੱਸਿਆ। ਇਸ ਮੌਕੇ ਹੋਏ ਮੁਕਾਬਲਿਆਂ ਵਿਚ ਸਮਨਦੀਪ ਕੌਰ ਨੇ ਪਹਿਲਾ, ਰੁਪਿੰਦਰ ਕੌਰ ਨੇ ਦੂਜਾ ਅਤੇ ਗੋਬਿੰਦ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਡਾ. ਬਰਾੜ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਆ। ਇਸ ਮੌਕੇ ਡਾ. ਨਿਰਲੇਪ ਕੌਰ, ਡਾ. ਅਮਨਦੀਪ ਕੁਲਾਰ, ਡਾ. ਨਿਧੀ ਸਰੂਪ, ਪ੍ਰੋ. ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਸਿਮਰਨਜੀਤ ਕੌਰ, ਜਗਦੀਪ ਕੌਰ ਆਦਿ ਹਾਜ਼ਰ ਸਨ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ
Advertisement
Advertisement