ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਦਾ ਸਨਮਾਨ
03:57 AM Apr 25, 2025 IST
ਪੱਤਰ ਪ੍ਰੇਰਕ
ਯਮੁਨਾਨਗਰ, 24 ਅਪਰੈਲ
ਗੁਰੂ ਨਾਨਕ ਗਰਲਜ਼ ਕਾਲਜ, ਸੰਤਪੁਰਾ ਦੇ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਦੇ ਪ੍ਰੀਖਿਆ ਨਤੀਜੇ ਇਸ ਸਾਲ ਵੀ ਸ਼ਾਨਦਾਰ ਰਹੇ। ਕਾਲਜ ਪ੍ਰਬੰਧਨ ਮੁਤਾਬਕ ਨਵੀਂ ਸਿੱਖਿਆ ਨੀਤੀ ਤਹਿਤ ਇਹ ਕਾਲਜ ਦੀ ਅਹਿਮ ਪ੍ਰਾਪਤੀ ਹੈ। ਕਾਲਜ ਦੀਆਂ ਦੋ ਵਿਦਿਆਰਥਣਾਂ ਰਮਨਜੀਤ ਕੌਰ ਅਤੇ ਅਫਸਾ ਨੇ ਕੁਰੂਕਸ਼ੇਤਰ ਯੁਨੀਵਰਸਿਟੀ ਕੁਰੂਕਸ਼ੇਤਰ ਦੀ ਐੱਮਏ ਪੰਜਾਬੀ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ 8.55 ਗਰੇਡ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਦੀ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਨਰਿੰਦਰ ਪਾਲ ਕੌਰ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਅਤੇ ਅਸ਼ੀਰਵਾਦ ਦਿੱਤਾ। ਉਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਉਜਲ ਭਵਿੱਖ ਦੀ ਕਾਮਨਾ ਕਰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਦਾ ਸੱਦਾ ਦਿੱਤਾ।
Advertisement
Advertisement