ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਕਾਲਜ ਦੇ ਅਧਿਆਪਕਾਂ ਅਤੇ ਪ੍ਰਬੰਧਕੀ ਢਾਂਚੇ ਵੱਲੋਂ ਮੀਟਿੰਗ

04:51 AM May 11, 2025 IST
featuredImage featuredImage
ਮੀਟਿੰਗ ਨੂੰ ਸੰਬੋਧਨ ਕਰਦੇ ਪ੍ਰਿੰਸੀਪਲ ਡਾ. ਸਰਬਜੀਤ ਕੌਰ।
ਗੁਰਸੇਵਕ ਸਿੰਘ ਪ੍ਰੀਤ
Advertisement

ਸ੍ਰੀ ਮੁਕਤਸਰ ਸਾਹਿਬ, 10 ਮਈ

ਗੁਰੂ ਨਾਨਕ ਕਾਲਜ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਕਾਲਜ ਦੀ ਬਿਹਤਰੀ ਲਈ ‘ਆਤਮਿਕ ਪੜਚੋਲ’ ਕਰਨ ਲਈ ਪ੍ਰਿੰਸੀਪਲ ਡਾ. ਸਰਬਜੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਿਸ ਵਿੱਚ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ, ਅਧਿਆਪਕ ਅਤੇ ਦਫ਼ਤਰੀ ਸਟਾਫ਼ ਮੌਜੂਦ ਸੀ। ਮੀਟਿੰਗ ਉਪਰੰਤ ਪ੍ਰਿੰਸੀਪਲ ਡਾ. ਸਰਬਜੀਤ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਅੱਧੀ ਸਦੀ ਤੋਂ ਵੱਧ ਪੁਰਾਣੀ ਵਿੱਦਿਅਕ ਸੰਸਥਾ ਹੈ। ਇਸ ਮੀਟਿੰਗ ਦਾ ਮੰਤਵ ਵਿਦਿਅਕ ਪੱਧਰ ਨੂੰ ਉੱਚਾ ਚੁੱਕਣਾ ਅਤੇ ਸਟਾਫ਼ ਦੀਆਂ ਲੋੜਾਂ ਤੇ ਸਮੱਸਿਆਵਾਂ ਹੱਲ ਕਰਨਾ ਸੀ। ਉਨ੍ਹਾ2 ਦੱਸਿਆ ਕਿ ਕਾਲਜ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਇਆ ਜਾਂਦਾ ਹੈ। ਕਾਲਜ ਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀ ਨਿਯੁਕਤੀ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟਰ, ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਹਮੇਸ਼ਾ ਹੀ ਕਾਲਜ ਦੀ ਤਰੱਕੀ ਲਈ ਯੋਗ ਅਗਵਾਈ ਅਤੇ ਵਿੱਤੀ ਸਹਾਇਤਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣੀਆਂ ਵਿਦਿਅਕ ਸੰਸਥਾਵਾਂ ਦੇ ਹੁਨਰਮੰਦ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਦੇਸ਼ ਵਿਦੇਸ਼ ਦੀਆਂ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਹਨ। ਸਿੱਖ ਵਿਦਿਆਰਥੀਆਂ ਨੂੰ ਨਿਸ਼ਚੈ ਅਕੈਡਮੀ ਰਾਹੀਂ ਯੂਪੀਐੱਸਸੀ ਤੇ ਪੀਸੀਐੱਸ ਵਰਗੀਆਂ ਉੱਚ ਪੱਧਰੀ ਪ੍ਰੀਖਿਆਵਾਂ ਦੀ ਮੁਫਤ ਤਿਆਰੀ ਸਬੰਧੀ ਚੰਡੀਗੜ੍ਹ ਵਿੱਚ ਸੈਂਟਰ ਸਥਾਪਤ ਕੀਤਾ ਗਿਆ ਹੈ। ਕਾਲਜ ਦਾ ਸਮੂਹ ਸਟਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੀਆਂ ਜਾਂਦੀਆਂ ਅਗਾਂਹਵਧੂ ਨੀਤੀਆਂ ਦੀ ਸ਼ਲਾਘਾ ਕਰਦਾ ਹੈ।

Advertisement

 

Advertisement