ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਾਖ਼ਲਾ ਨੋਟਿਸ ਜਾਰੀ
05:36 AM May 07, 2025 IST
ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2025-26 ਦੇ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਪਲਵਿੰਦਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਮੁੱਖ ਕੈਂਪਸ, ਜਲੰਧਰ ਅਤੇ ਗੁਰਦਾਸਪੁਰ ਵਿੱਚ ਇਸ ਦੇ ਖੇਤਰੀ ਕੈਂਪਸਾਂ ਵਿੱਚ ਵੱਖ-ਵੱਖ ਪ੍ਰੋਗਰਾਮਾਂ ਲਈ ਰਜਿਸਟ੍ਰੇਸ਼ਨ 8 ਮਈ ਨੂੰ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵੱਖ-ਵੱਖ ਦਾਖਲਾ ਕੋਆਰਡੀਨੇਟਰਾਂ ਨੂੰ ਦਾਖਲਾ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ ਬਣਾਉਣ ਲਈ ਦਾਖਲਾ ਚਾਹਵਾਨਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਮੁੱਖ ਕੈਂਪਸ ਲਈ www.gnduadmissions.org ’ਤੇ ਦਾਖਲਾ ਪੋਰਟਲ ਅਤੇ ਖੇਤਰੀ ਕੈਂਪਸਾਂ ਅਤੇ ਅਧਿਕਾਰਤ ਸੋਸ਼ਲ ਮੀਡੀਆ ਲਈ www.gndurcjal.in ਜਾਂ www.gndurcgsp.in ਉਤੇ ਪਹੁੰਚ ਕਰ ਸਕਦੇ ਹਨ। -ਪੱਤਰ ਪ੍ਰੇਰਕ
Advertisement
Advertisement