ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

01:32 PM Feb 06, 2023 IST

ਪੱਤਰ ਪ੍ਰੇਰਕ

Advertisement

ਐਸ.ਏ.ਐਸ. ਨਗਰ, 5 ਫਰਵਰੀ

ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇੱਥੋਂ ਦੇ ਫੇਜ਼-7 ਵਿੱਚ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਗੁਰਦੁਆਰਾ ਰਵਿਦਾਸ ਭਵਨ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਆਮ ਆਦਮੀ ਪਾਰਟੀ ਵਿਧਾਇਕ ਕੁਲਵੰਤ ਸਿੰਘ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੇਵਾਮੁਕਤ ਆਈਏਐਸ ਹੁਸਨ ਲਾਲ ਤੇ ਆਰਐਲ ਕਲਸੀਆ, ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਹਾਜ਼ਰੀ ਭਰੀ। ਇਸੇ ਤਰ੍ਹਾਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਡੇਰਾ ਸਾਹਿਬ ਸੋਹਾਣਾ, ਪਿੰਡ ਕੰਬਾਲਾ, ਪਿੰਡ ਕੁੰਭੜਾ, ਜੁਝਾਰ ਨਗਰ, ਝਿਊਰਹੇੜੀ, ਬੜਮਾਜਰਾ, ਬਲੌਂਗੀ, ਬਹਿਲੋਲਪੁਰ, ਝਾਮਪੁਰ, ਚੱਪੜਚਿੜੀ, ਲਾਂਡਰਾਂ, ਕੈਲੋਂ, ਸਨੇਟਾ, ਭਾਗੋਮਾਜਰਾ, ਬਾਕਰਪੁਰ ਅਤੇ ਹੋਰਨਾਂ ਪਿੰਡਾਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

Advertisement

ਅਮਲੋਹ (ਪੱਤਰ ਪ੍ਰੇਰਕ): ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰਖ ਕੇ ਅਮਲੋਹ ਅਤੇ ਨਜ਼ਦੀਕੀ ਪਿੰਡਾਂ ਵਿਚ ਸਮਾਗਮ ਕੀਤੇ ਗਏ। ਅਮਲੋਹ ਵਿਚ ਗੁਰਦੁਆਰਾ ਸ੍ਰੀ ਰਵਿਦਾਸ ਤੋਂ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਕਢਿਆ ਗਿਆ ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰੇ ਪਹੁੰਚ ਕੇ ਸਮਾਪਤ ਹੋਇਆ ਅਤੇ ਥਾਂ ਥਾਂ ਇਸ ਦੇ ਸਵਾਗਤ ਲਈ ਲੰਗਰ ਲਗਾਏ ਗਏ।

ਰੂਪਨਗਰ (ਪੱਤਰ ਪ੍ਰੇਰਕ): ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਕੋਟਲਾ ਨਿਹੰਗ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਿਰਕਤ ਕੀਤੀ।

ਕੁਰਾਲੀ (ਪੱਤਰ ਪ੍ਰੇਰਕ): ਸਥਾਨਕ ਰਵੀਦਾਸ ਧਰਮਸ਼ਾਲਾ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਰਵੀਦਾਸ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਲਾਭ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ।

ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਗੁਰੂ ਰਵਿਦਾਸ ਭਗਤ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋਕੇ ਸ੍ਰੀ ਗੁਰੂ ਰਵਿਦਾਸ ਭਗਤ ਜੀ ਨੂੰ ਸਿੱਜਦਾ ਕੀਤਾ। ਇਸ ਮੌਕੇ ਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਮੁਹੱਲਾ ਜੋਗੀਆਂ ਵਾਲਾ ਮੋਰਿੰਡਾ, ਪਿੰਡ ਦਾਤਾਰਪੁਰ ਪਿੰਡ ਰਾਮਗੜ ਗੜਾਂਗਾਂ ਵਿਖੇ ਧਾਰਮਿਕ ਦੀਵਾਨ ਸਜਾਏ ਗਏ।

ਖਮਾਣੋਂ (ਪੱਤਰ ਪ੍ਰੇਰਕ): ਖਮਾਣੋਂ ਅਤੇ ਆਸ ਪਾਸ ਪਿੰਡਾਂ ‘ਚ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ ਅਤੇ ਖਮਾਣੋਂ ਦੇ ਰਵਿਦਾਸ ਮੰਦਿਰ ‘ਚ ਰਵਿਦਾਸ ਵੈਲਫੇਅਰ ਕਮੇਟੀ ਵਲੋਂ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਉਪਰੰਤ ਬਾਬਾ ਮੰਗਲ ਸਿੰਘ ਨੇ ਸੰਗਤਾਂ ਨੂੰ ਕੀਰਤਨ ਕਰ ਕੇ ਨਿਹਾਲ ਕੀਤਾ।

Advertisement