ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਖੂਨਦਾਨ ਕੈਂਪ
05:57 AM Mar 31, 2025 IST
ਬੰਗਾ: ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਪਿੰਡ ਭਰੋਲੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਵੈ-ਇੱਛਕ ਖ਼ੂਨਦਾਨ ਕੈਂਪ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਵਿਚ ਖੂਨਦਾਨੀਆਂ ਵੱਲੋਂ 33 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਢਾਡੀ ਅਮਰਜੀਤ ਸਿੰਘ ਭਰੋਲੀ ਸੈਕਟਰੀ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸੁਸਾਇਟੀ ਦੇ ਪ੍ਰਧਾਨ ਗੁਰਚੇਤਨ ਸਿੰਘ ਯੂਕੇ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਖੂਨਦਾਨੀਆਂ ਦਾ ਯਾਦ ਚਿੰਨ੍ਹ ਅਤੇ ਸ਼ਲਾਘਾ ਪੱਤਰ ਭੇਟ ਕਰਕੇ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement