ਗੁਰੂ ਹਰਿਕ੍ਰਿਸ਼ਨ ਸਕੂਲ ਦਾ ਉਦਘਾਟਨ
05:42 AM Apr 04, 2025 IST
ਬਟਾਲਾ: ਚੀਫ਼ ਖ਼ਾਲਸਾ ਦੀਵਾਨ ਵੱਲੋਂ ਅੱਜ ਬਟਾਲਾ ਸਥਿਤ ਅਰਬਨ ਅਸਟੇਟ ਵਿੱਚ ਦੀਵਾਨ ਦੇ ਪ੍ਰਧਾਨ ਡਾ.ਇੰ ਦਰਬੀਰ ਸਿੰਘ ਨਿੱਜਰ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦਾ ਉਦਘਾਟਨ ਕੀਤਾ ਗਿਆ। ‘ਗੁਰਮਤਿ ਅਤੇ ਸਿੱਖ ਵਿਰਸਾ’ ਵਿਸ਼ੇ ’ਤੇ ਆਧਾਰਿਤ ਇਸ ਉਦਘਾਟਨੀ ਸਮਾਰੋਹ ਦਾ ਆਰੰਭਅਖੰਡ ਪਾਠ ਸਾਹਿਬ ਦੇ ਭੋਗ ਨਾਲ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕੀਰਤਨ ਕੀਤਾ ਗਿਆ। ਸਕੂਲ, ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਜਰ ਨੇ ਚੀਫ਼ ਖ਼ਾਲਸਾ ਦੀਵਾਨ ਦਾ ਸ਼ਾਨਦਾਰ ਇਤਿਹਾਸ, ਪ੍ਰਾਪਤੀਆਂ ਅਤੇ ਪਹਿਲ ਕਦਮੀਆਂ ’ਤੇ ਚਾਨਣਾ ਪਾਇਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement