ਗੁਰੂ ਹਰਿਗੋਬਿੰਦ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ: ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਬਾਬਾ ਫੂਲਾ ਸਿੰਘ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸ਼ਹੀਦ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਬਾਬਾ ਫੂਲਾ ਸਿੰਘ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸ਼ਹੀਦ ਸੁਖਮਨੀ ਸੇਵਾ ਸੁਸਾਇਟੀ ਚੌਕ ਮੰਨਾ ਸਿੰਘ, ਮਾਤਾ ਭਾਨੀ ਜੀ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ, ਮਾਤਾ ਭਾਗ ਕੌਰ ਇਸਤਰੀ ਸਤਿਸੰਗ ਸਭਾ ਗੁਰਨਾਮ ਨਗਰ, ਬਾਬਾ ਦੀਪ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਪ੍ਰਤਾਪ ਨਗਰ, ਚਰਨ ਕੰਵਲ ਬੀਬੀਆਂ ਦੇ ਜਥੇ ਨੇ ਗੁਰਮਤਿ ਦੀਵਾਨ ਵਿੱਚ ਕੀਰਤਨ, ਗੁਰ ਇਤਿਹਾਸ ਤੇ ਗੁਰੂ ਸ਼ਬਦ ਨਾਲ ਸੰਗਤ ਨੂੰ ਜੋੜਿਆ। ਇਸ ਸਮੇਂ ਬੀਬੀ ਹਰਪ੍ਰੀਤ ਕੌਰ ਰਾਣੋ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਸਬੰਧੀ ਕਥਾ ਰਾਹੀਂ ਬੀਬੀਆਂ ਨਾਲ ਸਾਂਝ ਪਾਈ। ਸਤਿਸੰਗ ਵਿੱਚ ਸ਼ਾਮਲ ਬੀਬੀਆਂ ਨੂੰ ਸਿਰਪਾਓ ਨਾਲ ਸਨਮਾਨਤ ਕੀਤਾ ਗਿਆ। -ਪੱਤਰ ਪ੍ਰੇਰਕ