ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਲੌਅ ਸਜਾਏ

05:58 AM May 21, 2025 IST
featuredImage featuredImage
ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਅਕਾਲ ਤਖ਼ਤ ਵਿਖੇ ਸਜਾਏ ਸਜਾਏ ਗਏ ਜਲੌਅ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਵਿਖੇ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਸਮੇਂ ਸੰਗਤ ਨੂੰ ਜੋ ਹੁਕਮ ਕੀਤੇ ਸਨ, ਉਹ ਹੁਕਮ ਅੱਜ ਵੀ ਲਾਗੂ ਹਨ ਅਤੇ ਅਕਾਲ ਤਖ਼ਤ ਦੀ ਸਰਵਉੱਚਤਾ ਅੱਜ ਵੀ ਕਾਇਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਹੁਕਮਾਂ ਮਤਾਬਕ ਹਰੇਕ ਸਿੱਖ ਨੂੰ ਆਪਣੇ ਕੋਲ ਸ਼ਸਤਰ ਰੱਖਣੇ ਚਾਹੀਦੇ ਹਨ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਅਤੇ ਸਮੁੱਚੀ ਕੌਮ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸ੍ਰੀ ਅਖੰਡ ਪਾਠ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਅਰਦਾਸ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਨੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਸਿੱਖਾਂ ਅੰਦਰ ਜੁਲਮ ਖ਼ਿਲਾਫ਼ ਲੜਨ ਦਾ ਜਜ਼ਬਾ ਪੈਦਾ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਆਦਿ ਹਾਜ਼ਰ ਸਨ।

Advertisement

Advertisement