ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

05:09 AM Jun 11, 2025 IST
featuredImage featuredImage
ਸ਼ਹਿਣਾ ਵਿੱਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਪ੍ਰਮੋਦ ਕੁਮਾਰ ਸਿੰਗਲਾ
ਸ਼ਹਿਣਾ, 10 ਜੂਨ
ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਾਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸਰਪੰਚ ਨਾਜ਼ਮ ਸਿੰਘ ਨੇ ਪੰਚਾਇਤ ਘਰ ਸ਼ਹਿਣਾ ਅੱਗੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ। ਇਸ ਮੌਕੇ ਰਾਗੀ, ਢਾਡੀ ਜੱਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ’ਚੋਂ ਲੰਘਿਆ। ਨਗਰ ਕੀਰਤਨ ਨੂੰ ਲੈ ਕੇ ਦਰਜਨਾਂ ਥਾਵਾਂ ’ਤੇ ਠੰਢੇ-ਮਿੱਠੇ ਪਾਣੀ ਦੀਆਂ ਛਬੀਲਾਂ ਲਾਈਆਂ ਗਈਆਂ ਸਨ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਖਾਲਸਾ, ਬਾਬਾ ਨਿਰਮਲ ਸਿੰਘ, ਬਾਬਾ ਨਗਿੰਦਰ ਸਿੰਘ, ਸੁਖਦੇਵ ਸਿੰਘ ਝੋਰਡ ਅਤੇ ਹੋਰ ਪਤਵੰਤੇ ਹਾਜਰ ਸਨ। ਨਗਰ ਕੀਰਤਨ ਸਵੇਰੇ 6 ਵਜੇ ਸ਼ੁਰੂ ਹੋਇਆ ਅਤੇ ਸਵੇਰੇ 10 ਵਜੇ ਸਮਾਪਤੀ ਹੋਈ। ਬਾਬਾ ਨਿਰਮਲ ਸਿੰਘ ਨੇ ਦੱਸਿਆ ਕਿ 12 ਜੂਨ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਾਨ ਪੁਰਬ ’ਤੇ ਅਖੰਡ ਪਾਠ ਦਾ ਭੋਗ ਪਾਇਆ ਜਾਵੇਗਾ ਭੋਗ ਪਾਇਆ ਜਾਵੇਗਾ।

Advertisement

Advertisement