ਗੁਲਜ਼ਾਰ ਗਰੁੱਪ ’ਚ ਵਿਸ਼ਵ ਊਰਜਾ ਦਿਵਸ ਮਨਾਇਆ
ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਊਰਜਾ ਦੀ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ਵ ਊਰਜਾ ਦਿਵਸ ਮਨਾਇਆ ਗਿਆ ਜਿਸ ਦਾ ਮੁੱਖ ਉਦੇਸ਼ ਊਰਜਾ ਸਰੋਤਾਂ ਦੀ ਸਹੀ ਵਰਤੋਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਊਰਜਾ ਸਰੋਤਾਂ ਦੀ ਸਹੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਹਿਤ ਇਸ ਮੌਕੇ ਉਨ੍ਹਾਂ ਦੀਆਂ ਵੱਖ ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਤਹਿਤ ਵਿਦਿਆਰਥੀਆਂ ਅਤੇ ਸਟਾਫ਼ ਮੈਬਰਾਂ ਨੇ ਆਪਣੇ ਰੋਜ਼ਾਨਾ ਜੀਵਨ ਵਿੱਚ ਊਰਜਾ ਸਰੋਤਾਂ ਦੀ ਘੱਟ ਵਰਤੋਂ ਕਰਨ ਅਤੇ ਨਾ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਬਚਾਉਣ ਦਾ ਪ੍ਰਣ ਕੀਤਾ।
ਇਸ ਮੌਕੇ ਚੇਅਰਮੈਨ ਗੁਰਸ਼ਰਨ ਸਿੰਘ ਅਤੇ ਗੁਰਕੀਰਤ ਸਿੰਘ ਨੇ ਊਰਜਾ ਦੀ ਬਚਤ ਕਰਨ ਵੱਲ ਉਤਸ਼ਾਹਿਤ ਕਰਨ ਦੇ ਇਸ ਯਤਨ ਲਈ ਮਾਸ ਕਮਿਊਨੀਕੇਸ਼ਨ ਵਿਭਾਗ ਦੀ ਸ਼ਲਾਘਾ ਕੀਤੀ ਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਨੌਜਵਾਨ ਵਰਗ ਊਰਜਾ ਸਰੋਤਾਂ ਦੀ ਸਟੀਕ ਵਰਤੋਂ ਕਰਨ ਦੇ ਯੋਗ ਹੋਵੇਗਾ। ਚੇਅਰਮੈਨ ਗੁਰਚਰਨ ਸਿੰਘ ਨੇ ਇਸ ਮੌਕੇ ਨਵਿਆਉਣਯੋਗ ਊਰਜਾ ਸਰੋਤਾਂ ਦੀ ਵਰਤੋਂ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਊਰਜਾ ਸਰੋਤਾਂ ਦੀ ਬੱਚਤ ਕਰਨ ਨਾਲ ਹੀ ਅਸੀਂ ਆਪਣਾ ਭਵਿੱਚ ਸੁਰੱਖਿਅਤ ਕਰ ਸਕਦੇ ਹਾਂ।