ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
05:03 AM May 24, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਈ
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲੀਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ, ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈੱਡ, ਸ਼ਰਨਪਾਲ ਸਿੰਘ ਮੱਕੜ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਲੁਧਿਆਣਾ ਅਤੇ ਰਾਜਵਿੰਦਰ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਹਾਜ਼ਰ ਸਨ। ਗੁੰਜੀਤ ਰੂਚੀ ਬਾਵਾ ਲੰਬੇ ਸਮੇਂ ਤੋਂ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ।
Advertisement
Advertisement