ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਂਗਸਟਰ ਅਰਸ਼ ਡੱਲਾ ਦੇ ਦੋ ਮੁੱਖ ਸਾਥੀ ਗ੍ਰਿਫ਼ਤਾਰ

05:55 AM Jun 16, 2025 IST
featuredImage featuredImage
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 15 ਜੂਨ
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਮੁਹਾਲੀ ਦੀ ਟੀਮ ਨੇ ਕੈਨੇਡਾ ਆਧਾਰਿਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਦੋ ਕਾਰਕੁਨਾਂ ਨੂੰ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਮਿੱਥ ਕੇ ਕੀਤੇ ਜਾਣ ਵਾਲੇ ਕਤਲ ਦੀ ਘਟਨਾ ਟਲ ਗਈ ਹੈ।
ਮੁਲਜ਼ਮਾਂ ਦੀ ਪਛਾਣ ਕੰਵਲਜੀਤ ਸਿੰਘ ਉਰਫ਼ ਕਾਕਾ ਵਾਸੀ ਮੁਹੱਲਾ ਗੁਰੂ ਤੇਗ ਬਹਾਦਰ ਨਗਰ, ਧਰਮਕੋਟ (ਮੋਗਾ) ਅਤੇ ਨਵਦੀਪ ਸਿੰਘ ਉਰਫ਼ ਹਨੀ ਵਾਸੀ ਬੱਦੂਵਾਲ, ਥਾਣਾ ਧਰਮਕੋਟ, (ਮੋਗਾ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਐੱਸਐੱਸਓਸੀ ਦੇ ਮੁਹਾਲੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਹੈ। ਐੱਸਐੱਸਓਸੀ ਦੇ ਏਆਈਜੀ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ ਪਿਸਤੌਲ ਅਤੇ 9 ਕਾਰਤੂਸ ਤੇ ਗੋਲਾ ਬਾਰੂਦ ਬਰਾਮਦ ਹੋੋਇਆ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਰਸ਼ ਡੱਲਾ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਉਸ ਦੇ ਸਾਥੀ ਕੰਵਲਜੀਤ ਸਿੰਘ ਉਰਫ਼ ਕਾਕਾ ਤੇ ਨਵਦੀਪ ਸਿੰਘ ਉਰਫ਼ ਹਨੀ ਉਸ ਦੀ ਮਦਦ ਕਰ ਰਹੇ ਹਨ, ਜਿਨ੍ਹਾਂ ਕੋਲ ਅਰਸ਼ ਡੱਲਾ ਵੱਲੋਂ ਮੁਹੱਈਆ ਕਰਵਾਇਆ ਅਸਲਾ ਹੈ। ਪੁੱਛ-ਪੜਤਾਲ ਦੌਰਾਨ ਕੰਵਲਜੀਤ ਕਾਕਾ ਨੇ ਦੱਸਿਆ ਕਿ ਉਹ ਅਰਸ਼ ਡੱਲਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਕੁਝ ਦਿਨ ਪਹਿਲਾਂ ਉਸ ਨੇ ਹੀ ਅਸਲਾ ਭੇਜਿਆ ਸੀ।
ਡੱਲਾ ਨੇ ਫ਼ਰੀਦਕੋਟ ਵਿੱਚ ਇੱਕ ਪਰਿਵਾਰ ਨੂੰ ਖਤਮ ਕਰਨ ਦਾ ਕੰਮ ਕੰਵਲਜੀਤ ਨੂੰ ਸੌਂਪਿਆ ਸੀ। ਮੁਲਜ਼ਮ ਨਵਦੀਪ ਹਨੀ ਅਪਰੇਸ਼ਨ ਨੂੰ ਅੰਜਾਮ ਦੇਣ ਲਈ ਕੰਵਲਜੀਤ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸ਼ਾਮਲ ਸੀ। ਏਆਈਜੀ ਗਰੇਵਾਲ ਨੇ ਦੱਸਿਆ ਕਿ ਮਾਡਿਊਲ ਵਿੱਚ ਸ਼ਾਮਲ ਹੋਰ ਕਾਰਕੁਨਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।

Advertisement

Advertisement