ਗੈਰਕਾਨੂੰਨੀ ਉਸਾਰੀ ਕਾਰਨ ਮਾਲਕਾਂ ਖ਼ਿਲਾਫ਼ ਹੋਵੇਗੀ ਕਾਰਵਾਈ
04:36 AM Jan 03, 2025 IST
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 2 ਜਨਵਰੀ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਲਈ ਹਦਾਇਤ ਜਾਰੀ ਕਰਦਿਆਂ ਕਮਿਸ਼ਨਰ ਨਗਰ ਨਿਗਮ, ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਿਟੀ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ/ਪੇਂਡੂ ਵਿਕਾਸ ਅਤੇ ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਨੂੰ ਕਿਹਾ ਹੈ ਕਿ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਏਰੀਏ ਵਿੱਚ ਬਿਨਾਂ ਪ੍ਰਵਾਨਗੀ/ਬਿਨਾਂ ਨਕਸ਼ਾ ਮਨਜ਼ੂਰ ਕਰਵਾਏ ਜਾਂ ਬਿਲਡਿੰਗ ਬਾਏਲਾਅਜ਼ ਦੀ ਉਲੰਘਣਾ ਕਰ ਕੇ ਬਿਲਡਿੰਗ ਦੀ ਉਸਾਰੀ ਕੀਤੀ ਜਾ ਰਹੀ ਹੈ, ਉਸ ਦਾ ਸਰਵੇਖਣ ਕੀਤਾ ਜਾਵੇ ਅਤੇ ਜੇਕਰ ਮੌਕੇ ’ਤੇ ਅਣ-ਅਧਿਕਾਰਤ/ਗੈਰ-ਕਾਨੂੰਨੀ ਉਸਾਰੀ ਮਿਲਦੀ ਹੈ ਤਾਂ ਬਿਲਡਿੰਗ ਮਾਲਕਾਂ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
Advertisement
Advertisement