ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈ਼ਰ-ਮਿਆਰੀ ਖਾਦ ਵੇਚਣ ਵਾਲਿਆਂ ’ਤੇ ਪੁਲੀਸ ਮਿਹਰਬਾਨ

04:22 AM Jun 13, 2025 IST
featuredImage featuredImage

ਚਰਨਜੀਤ ਭੁੱਲਰ
ਚੰਡੀਗੜ੍ਹ, 12 ਜੂਨ
ਫ਼ਾਜ਼ਿਲਕਾ ਪੁਲੀਸ ਗ਼ੈਰ-ਮਿਆਰੀ ਡੀਏਪੀ ਖਾਦ ਵੇਚਣ ਵਾਲੇ ਡੀਲਰ ਖ਼ਿਲਾਫ਼ ਕਾਰਵਾਈ ਕਰਨ ਤੋਂ ਇਨਕਾਰੀ ਹੋ ਗਈ ਹੈ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੀਏਪੀ ਖਾਦ ਦੇ ਫ਼ੇਲ੍ਹ ਨਮੂਨਿਆਂ ਦੇ ਹਵਾਲੇ ਨਾਲ ਜ਼ਿਲ੍ਹਾ ਪੁਲੀਸ ਕਪਤਾਨ ਫ਼ਾਜ਼ਿਲਕਾ ਨੂੰ ਸਬੰਧਤ ਡੀਲਰ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ, ਪ੍ਰੰਤੂ ਫ਼ਾਜ਼ਿਲਕਾ ਪੁਲੀਸ ਨੇ ਖੇਤੀ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਦੱਸਣਯੋਗ ਹੈ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੁਰੜ ਖੇੜਾ ਦੇ ਕਿਸਾਨ ਮਨਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਵਲੋਂ ਗ਼ੈਰ-ਮਿਆਰੀ ਡੀਏਪੀ ਖਾਦ ਦੀ ਸ਼ਿਕਾਇਤ ਕੀਤੀ ਗਈ ਸੀ, ਜਿਸਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਜਿਸ ਆੜ੍ਹਤੀਏ ਤੋਂ ਕਿਸਾਨਾਂ ਨੇ ਖਾਦ ਖ਼ਰੀਦੀ, ਉਸ ਨੇ ਖਾਦ ਦਾ ਕੋਈ ਬਿੱਲ ਨਹੀਂ ਦਿੱਤਾ।
ਫ਼ਾਜ਼ਿਲਕਾ ਦੇ ਫਰਟੀਲਾਈਜ਼ਰ ਇੰਸਪੈਕਟਰ ਨੇ ਕਿਸਾਨ ਕੋਲ ਮੌਜੂਦ ਡੀਏਪੀ ਖਾਦ ਦੇ 65 ਬੈਗਾਂ ’ਚੋਂ ਦੋ ਨਮੂਨੇ ਵੀ ਭਰੇ, ਜਿਨ੍ਹਾਂ ਨੂੰ ਜਾਂਚ ਲਈ ਖਾਦ ਪਰਖ਼ ਪ੍ਰਯੋਗਸ਼ਾਲਾ ਫ਼ਰੀਦਕੋਟ ਭੇਜਿਆ ਗਿਆ। ਪ੍ਰਯੋਗਸ਼ਾਲਾ ਵਲੋਂ 5 ਜੂਨ ਨੂੰ ਦਿੱਤੀ ਰਿਪੋਰਟ ’ਚ ਦੋਵੇਂ ਨਮੂਨੇ ਫ਼ੇਲ੍ਹ ਪਾਏ ਗਏ।
ਫ਼ਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਅੱਜ ਇੱਕ ਪੱਤਰ ਭੇਜ ਕੇ ਦੱਸਿਆ ਹੈ ਕਿ ਗ਼ੈਰ-ਮਿਆਰੀ ਖਾਦ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਉਨ੍ਹਾਂ ਨੇ ਥਾਣਾ ਬਹਾਵਵਾਲਾ (ਫ਼ਾਜ਼ਿਲਕਾ) ਦੇ ਮੁੱਖ ਥਾਣਾ ਅਫ਼ਸਰ ਨਾਲ ਤਾਲਮੇਲ ਕੀਤਾ ਸੀ, ਪ੍ਰੰਤੂ ਥਾਣਾ ਅਫ਼ਸਰ ਨੇ ਸ਼ਿਕਾਇਤ ਦਰਜ ਕਰਨ ਤੋਂ ਇਨਕਾਰ ਕਰਨ ਦਿੱਤਾ। ਉਸ ਨੇ ਕਿਹਾ ਕਿ ਉਹ ਸ਼ਿਕਾਇਤ ਐੱਸਐੱਸਪੀ ਫ਼ਾਜ਼ਿਲਕਾ ਤੋਂ ਮਾਰਕ ਹੋਣ ਤੋਂ ਬਾਅਦ ਹੀ ਕੁਝ ਕਰਨਗੇ। ਮੁੱਖ ਖੇਤੀਬਾੜੀ ਅਫ਼ਸਰ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਸ ਨੇ 31 ਮਈ ਨੂੰ ਖੇਤੀ ਮੰਤਰੀ ਨੂੰ ਮਿਲ ਕੇ ਇਸ ਸਬੰਧੀ ਜਾਣੂੰ ਕਰਵਾਇਆ ਸੀ। ਉਦੋਂ ਖੇਤੀ ਮੰਤਰੀ ਨੇ ਐੱਸਐੱਸਪੀ ਫ਼ਾਜ਼ਿਲਕਾ ਨੂੰ ਸ਼ਿਕਾਇਤ ’ਤੇ ਕਾਰਵਾਈ ਕਰਨ ਲਈ ਫ਼ੋਨ ’ਤੇ ਹੁਕਮ ਦਿੱਤੇ ਸੀ। ਮੁੱਖ ਖੇਤੀਬਾੜੀ ਅਫ਼ਸਰ ਇਸ ਸ਼ਿਕਾਇਤ ਬਾਬਤ 2 ਜੂਨ ਨੂੰ ਐੱਸਐੱਸਪੀ ਫ਼ਾਜ਼ਿਲਕਾ ਨੂੰ ਵੀ ਮਿਲੇ ਅਤੇ ਲਿਖਤੀ ਸ਼ਿਕਾਇਤ ਦਿੱਤੀ, ਜਿਸ ਦੇ ਨਾਲ ਖਾਦ ਪਰਖ਼ ਪ੍ਰਯੋਗਸ਼ਾਲਾ ਦੀ ਰਿਪੋਰਟ ਵੀ ਲਗਾਈ ਗਈ ਸੀ। ਫ਼ਾਜ਼ਿਲਕਾ ਪੁਲੀਸ ਇਸਦੇ ਬਾਵਜੂਦ ਟੱਸ ਤੋਂ ਮੱਸ ਨਾ ਹੋਈ। ਮੁੱਖ ਖੇਤੀਬਾੜੀ ਅਫ਼ਸਰ ਨੇ 9 ਜੂਨ ਨੂੰ ਐਸਐਸਪੀ ਨੂੰ ਮੁੜ ਪੱਤਰ ਲਿਖ ਕੇ ਗ਼ੈਰ-ਮਿਆਰੀ ਖਾਦ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਖੇਤੀ ਅਧਿਕਾਰੀ ਦੱਸਦੇ ਹਨ ਕਿ ਜਦੋਂ ਪੁਲੀਸ ਨੇ ਮੁੜ ਚੁੱਪ ਵੱਟ ਲਈ ਤਾਂ ਉਨ੍ਹਾਂ ਨੇ ਸਾਰਾ ਮਾਮਲਾ ਖੇਤੀ ਮੰਤਰੀ ਦੇ ਧਿਆਨ ’ਚ ਲਿਆਂਦਾ।
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਫ਼ਾਜ਼ਿਲਕਾ ਪੁਲੀਸ ਦੀ ਕਾਰਜ ਸ਼ੈਲੀ ਤੋਂ ਜਾਣੂੰ ਕਰਵਾਇਆ ਹੈ। ਖੇਤੀ ਮੰਤਰੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਕਹਿਣ ਦੇ ਬਾਵਜੂਦ ਸਬੰਧਤ ਦੋਸ਼ੀਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਖੇਤੀ ਮੰਤਰੀ ਨੇ ਮੰਗ ਕੀਤੀ ਹੈ ਕਿ ਗ਼ੈਰ-ਮਿਆਰੀ ਖਾਦ ਵੇਚਣ ਵਾਲੀ ਕੰਪਨੀ ਖਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ ਅਤੇ ਜਿਨ੍ਹਾਂ ਪੁਲੀਸ ਅਧਿਕਾਰੀਆਂ ਵਲੋਂ ਜਾਣ-ਬੁੱਝ ਕੇ ਕਾਰਵਾਈ ਵਿੱਚ ਢਿੱਲ ਵਰਤੀ ਗਈ , ਉਨ੍ਹਾਂ ਖਿਲਾਫ਼ ਅਨੁਸ਼ਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Advertisement

ਨੌਜਵਾਨਾਂ ਨੂੂੰ ਨਸ਼ਿਆਂ ਵਿੱਚੋਂ ਕੱਢਣ ਲਈ ਕੰਮ ਕਰ ਰਹੀ ਹੈ ਸਰਕਾਰ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ 60 ਪਿੰਡਾਂ ਵਿੱਚੋਂ ਹਾਲੇ 5-6 ਪਿੰਡ ਹੀ ਨਸ਼ਾਮੁਕਤ ਹੋਏ ਹਨ, ਜਦੋਂ ਕਿ ਹੋਰਨਾਂ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਨੌਜਵਾਨਾਂ ਨੂੰ ਯੋਗ ਤੇ ਹੋਰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਕਿੱਲ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਨੂੰ ਛੱਡ ਸਕਣ ਤੇ ਰੁਜ਼ਗਾਰ ਹਾਸਲ ਕਰ ਸਕਣ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਨਸ਼ੇ ਕਰਨ ਵਾਲਿਆਂ ਨਾਲ ਨਫਰਤ ਕਰਨ ਦੀ ਥਾਂ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।

Advertisement
Advertisement